ਨਸ਼ਾ ਤਸਕਰੀ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ‘ਚ 117 ਦਿਨਾਂ ਦੌਰਾਨ 19,365 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 27 ਜੂਨ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 117ਵੇਂ ਦਿਨ ਨਸ਼ਾ ਤਸਕਰੀ ‘ਚ 155 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਨ੍ਹਾਂ ਮੁਲਜਮਾਂ ਦੇ ਕਬਜ਼ੇ ‘ਚੋਂ 1.09 ਕਿਲੋਗ੍ਰਾਮ ਹੈਰੋਇਨ, 64 ਕਿਲੋਗ੍ਰਾਮ ਭੁੱਕੀ ਅਤੇ 5410 ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸਦੇ ਨਾਲ ਹੀ 117 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,365 ਪਹੁੰਚ ਗਈ ਹੈ | ਇਸ ਕਾਰਵਾਈ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ਚਲਾਈ ਗਈ।

ਇਸ ਕਾਰਵਾਈ ਨੂੰ ਲੈ ਕੇ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 481 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਨਤੀਜੇ ਵਜੋਂ 103 ਐਫ.ਆਈ.ਆਰ ਦਰਜ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 488 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਹੈ।

ਇਸ ਮੁਹਿੰਮ ਸੰਬੰਧੀ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ‘ਚੋਂ ਨਸ਼ਾ ਛੁਡਾਊ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ – ਲਾਗੂਕਰਨ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) – ਲਾਗੂ ਕੀਤੀ ਹੈ। ਪੰਜਾਬ ਪੁਲਿਸ ਨੇ ਅੱਜ 87 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ।

Read More: ਪੰਜਾਬ ਪੁਲਿਸ ਨੇ 126 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 5.3 ਕਿੱਲੋ ਹੈਰੋਇਨ ਜ਼ਬਤ

Scroll to Top