ਪੰਜਾਬ, 27 ਜੂਨ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ 540 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਡਰੱਗ ਮਨੀ ਮਾਮਲੇ ਦੀ ਜਾਂਚ ‘ਚ ਵੱਡਾ ਮੋੜ ਆ ਗਿਆ ਹੈ। ਹੁਣ ਇਸ ਹਾਈ-ਪ੍ਰੋਫਾਈਲ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਸਹਿਯੋਗ ਕਰਨਗੇ। ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਕਿ ਚਟੋਪਾਧਿਆਏ ਜਾਂਚ ‘ਚ ਸਹਿਯੋਗ ਕਰਨ ਲਈ ਸਹਿਮਤ ਹੋ ਗਏ ਹਨ ਅਤੇ ਅੱਜ ਦੁਪਹਿਰ 2 ਵਜੇ ਅਧਿਕਾਰੀਆਂ ਨੂੰ ਮਾਮਲੇ ਸੰਬੰਧੀ ਜਾਣਕਾਰੀ ਦਿੱਤੀ ਹੈ | ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਚਟੋਪਾਧਿਆਏ ਨੇ ਦਾਅਵਾ ਕੀਤਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਬੰਧ ਸਨ |
ਵਿਜੀਲੈਂਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਚਟੋਪਾਧਿਆਏ, ਜੋ ਕਿ ਮਜੀਠੀਆ ਦੇ ਡੀਜੀਪੀ ਹੋਣ ‘ਤੇ ਡਰੱਗ ਰੈਕੇਟ ਦੀ ਜਾਂਚ ਕਰ ਰਹੇ ਸਨ, ਇਸ ਮਾਮਲੇ ‘ਚ ਕਈ ਮਹੱਤਵਪੂਰਨ ਤੱਥਾਂ ਦਾ ਖੁਲਾਸਾ ਕਰ ਸਕਦੇ ਹਨ। ਚਰਚਾ ਹੈ ਕਿ ਉਨ੍ਹਾਂ ਕੋਲ ਕਥਿਤ ਤੌਰ ‘ਤੇ ਸਬੂਤ ਅਤੇ ਜਾਣਕਾਰੀ ਹੈ ਜੋ ਮਜੀਠੀਆ ਦੇ ਸੰਭਾਵੀ ਡਰੱਗ ਨੈੱਟਵਰਕ ਨਾਲ ਸਬੰਧਾਂ ਦੀ ਪੁਸ਼ਟੀ ਕਰ ਸਕਦੀ ਹੈ।
ਸਿਧਾਰਥ ਚਟੋਪਾਧਿਆਏ 1986 ਬੈਚ ਦੇ ਆਈਪੀਐਸ ਅਧਿਕਾਰੀ ਹਨ ਅਤੇ 31 ਮਾਰਚ 2023 ਨੂੰ ਸੇਵਾਮੁਕਤ ਹੋਏ ਸਨ। ਉਨ੍ਹਾਂ ਦਾ ਕਾਰਜਕਾਲ ਕਈ ਵਿਵਾਦਾਂ ਨਾਲ ਘਿਰਿਆ ਹੋਇਆ ਸੀ। ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਮੁਖੀ ਨਿਯੁਕਤ ਕੀਤਾ ਸੀ, ਪਰ ਜਨਵਰੀ 2022 ‘ਚ, ਸੁਪਰੀਮ ਕੋਰਟ ਦੁਆਰਾ ਗਠਿਤ ਇੰਦੂ ਮਲਹੋਤਰਾ ਕਮੇਟੀ ਨੇ ਉਨ੍ਹਾਂ ਨੂੰ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਇਆ ਸੀ।
Read More: ਬਿਕਰਮ ਮਜੀਠੀਆ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ, ਸਾਬਕਾ DGP ਸਿਧਾਰਥ ਚਟੋਪਾਧਿਆਏ ਮਾਮਲੇ ਦੀ ਜਾਂਚ ‘ਚ ਸ਼ਾਮਲ