ਪੰਜਾਬ, 28 ਜੂਨ 2025: ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ 25 ਜੇਲ੍ਹ ਅਫ਼ਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਨੂੰ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ।
ਸਰਕਾਰ ਵੱਲੋਂ ਮੁਅੱਤਲ ਕੀਤੇ ਅਧਿਕਾਰੀਆਂ ‘ਚ ਵੱਖ-ਵੱਖ ਜੇਲ੍ਹਾਂ ਨਾਲ ਜੁੜੇ ਕੁੱਲ 25 ਅਫ਼ਸਰ ਅਤੇ ਕਰਮਚਾਰੀ ਸ਼ਾਮਲ ਹਨ, ਇਨ੍ਹਾਂ ‘ਚ 3 ਡਿਪਟੀ ਸੁਪਰਡੈਂਟ, 2 ਸਹਾਇਕ ਸੁਪਰਡੈਂਟ ਸ਼ਾਮਲ ਹਨ। ਸੂਬਾ ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ, ਲਾਪਰਵਾਹੀ ਅਤੇ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਉਤਸ਼ਾਹਿਤ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।
ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੂੰ ਕਈ ਜੇਲ੍ਹਾਂ ‘ਚੋਂ ਨਸ਼ਿਆਂ ਦੀ ਸਪਲਾਈ, ਮੋਬਾਈਲ ਫੋਨਾਂ ਦੀ ਤਸਕਰੀ, ਕੈਦੀਆਂ ਨੂੰ ਵਿਸ਼ੇਸ਼ ਸਹੂਲਤਾਂ ਦੇਣ ਅਤੇ ਰਿਸ਼ਵਤਖੋਰੀ ਵਰਗੇ ਮਾਮਲਿਆਂ ਦੀਆਂ ਲਗਾਤਾਰ ਰਿਪੋਰਟਾਂ ਮਿਲ ਰਹੀਆਂ ਸਨ।
Read More: ਪੰਜਾਬ ਸਰਕਾਰ ਵੱਲੋਂ 8 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ