ਚੰਡੀਗੜ੍ਹ, 28 ਜੂਨ 2025: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਡਾ. ਅਸ਼ੋਕ ਮਿੱਤਲ (MP Dr. Ashok Mittal) ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਲੁਧਿਆਣਾ ‘ਚ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਸਬੰਧੀ ਹੋਈ। ਅਸ਼ੋਕ ਮਿੱਤਲ ਨੇ ਸੀਐਮ ਮਾਨ ਨੂੰ ਵਧਾਈ ਦਿੱਤੀ ਅਤੇ ਸੂਬੇ ਦੇ ਸੁਧਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੁੱਖ ਮੰਤਰੀ ਨਾਲ ਫੋਟੋਆਂ ਸਾਂਝੀਆਂ ਕੀਤੀਆਂ ਹਨ।
ਰਾਜ ਸਭਾ ਮੈਂਬਰ ਅਸ਼ੋਕ ਮਿੱਤਲ (MP Dr. Ashok Mittal) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ। ਜਿਸ ‘ਚ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮਿੱਤਲ ਨੇ ਅੱਗੇ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ‘ਚ ਸ਼ਾਨਦਾਰ ਜਿੱਤ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਵਧਾਈਆਂ।
ਸਾਡੀ ਸਾਰਥਕ ਚਰਚਾ ਪੰਜਾਬ ਦੀਆਂ ਵਿਕਾਸ ਤਰਜੀਹਾਂ ‘ਤੇ ਕੇਂਦ੍ਰਿਤ ਸੀ, ਜਿਸ ‘ਚ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਖੇਤੀਬਾੜੀ ਨੂੰ ਮੁੜ ਸੁਰਜੀਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਾ ਸ਼ਾਮਲ ਸੀ।
Read More: ਪੰਜਾਬ ਸਰਕਾਰ ਨੇ 25 ਜੇਲ੍ਹ ਅਫ਼ਸਰਾਂ ਤੇ ਕਰਮਚਾਰੀਆਂ ਨੂੰ ਕੀਤਾ ਮੁਅੱਤਲ