ਪੰਜਾਬ ਦੀ ਲੀਚੀ

ਦੋਹਾ ਤੇ ਕਤਰ ਦੇ ਅੰਤਰਰਾਸ਼ਟਰੀ ਬਾਜ਼ਾਰਾਂ ਵਿਕ ਰਹੀ ਹੈ ਪੰਜਾਬ ਦੀ ਲੀਚੀ

ਚੰਡੀਗੜ੍ਹ, 28 ਜੂਨ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੀਚੀ ਕਾਸ਼ਤਕਾਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰਾਂ ‘ਚ ਪ੍ਰਵੇਸ਼ ਕਰਨ ਲਈ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਦੀ ਲੀਚੀ ਹੁਣ ਦੇਸ਼ ਦੀਆਂ ਸਰਹੱਦਾਂ ਪਾਰ ਕਰਕੇ ਦੋਹਾ, ਕਤਰ ਪਹੁੰਚ ਗਈ ਹੈ।

ਇਸ ਸੰਬੰਧੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਉਤਪਾਦਾਂ ਨੂੰ ਵਿਸ਼ਵ ਬਾਜ਼ਾਰਾਂ ‘ਚ ਲਿਜਾਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪਠਾਨਕੋਟ ਦੀਆਂ ਮਿੱਠੀਆਂ ਅਤੇ ਸੁਆਦੀ ਲੀਚੀ ਦੋਹਾ, ਕਤਰ ਦੇ ਸਟੋਰਾਂ ਤੱਕ ਪਹੁੰਚੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣੀ ਮਿਹਨਤ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਦੇ ਬਲ ‘ਤੇ ਅੰਤਰਰਾਸ਼ਟਰੀ ਮਾਨਤਾ ਪ੍ਰਾਪਤ ਕਰਕੇ ਇੱਕ ਨਵਾਂ ਅਧਿਆਇ ਰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ਦੀ ਉਪਜਾਊ ਮਿੱਟੀ ‘ਚ ਉਗਾਏ ਜਾਣ ਵਾਲੇ ਫਲਾਂ ਦੇ ਨਾਲ-ਨਾਲ, ਸੂਬੇ ਦੇ ਹੋਰ ਉਤਪਾਦ ਵੀ ਦੇਸ਼ ਅਤੇ ਦੁਨੀਆ ਦੇ ਬਾਜ਼ਾਰਾਂ ‘ਚ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਕਿਸਾਨਾਂ ਲਈ ਇੱਕ ਇਤਿਹਾਸਕ ਪਲ ਹੈ ਕਿਉਂਕਿ ਪਹਿਲੀ ਵਾਰ ਇਹ ਸੁਆਦੀ ਮਿੱਠੀਆਂ ਲੀਚੀਆਂ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਸ਼ੈਲਫਾਂ ‘ਤੇ ਵੇਚੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੀਲ ਪੱਥਰ ਪੰਜਾਬ ਦੇ ਮਿਹਨਤੀ ਅਤੇ ਸਮਰੱਥ ਕਿਸਾਨਾਂ ਲਈ ਵਿਸ਼ਵ ਪੱਧਰ ‘ਤੇ ਮਾਨਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ।

Read More: ਪੰਜਾਬ ਤੋਂ ਫਲਾਂ ਅਤੇ ਸਬਜ਼ੀਆਂ ਦੇ ਨਿਰਯਾਤ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ: ਮਹਿੰਦਰ ਭਗਤ

Scroll to Top