ਪੰਜਾਬ, 30 ਜੂਨ 2025: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਿਕਰਮ ਸਿੰਘ ਮਜੀਠੀਆ ਸੰਬੰਧੀ ਮਾਮਲੇ ‘ਤੇ ਵੱਡਾ ਬਿਆਨ ਦਿੱਤਾ ਹੈ | ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹੁਣ ਬਿਕਰਮ ਮਜੀਠੀਆ ਵਿਰੁੱਧ ਦਰਜ ਕੀਤੀ ਗਈ ਐਫ.ਆਈ.ਆਰ ‘ਚ ਉਨ੍ਹਾਂ ਨੂੰ ਉਸੇ ਕੇਸ ‘ਚੋਂ ਦੋ ਲਾਈਨਾਂ ਜੋੜ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਮੈਂ ਕਾਂਗਰਸ ਸਰਕਾਰ ਦੌਰਾਨ ਦਰਜ ਕਰਵਾਇਆ ਸੀ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਵਿਜੀਲੈਂਸ ਸਿਰਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਨਾਲ ਨਜਿੱਠਦੀ ਹੈ, ਨਸ਼ਿਆਂ ਨਾਲ ਨਹੀਂ। ਫਿਰ ਵੀ ਜੇਕਰ ਉਨ੍ਹਾਂ ਨੂੰ ਇਸ ਐਫ.ਆਈ.ਆਰ ‘ਚ ਬਿਕਰਮ ਮਜੀਠੀਆ ਵਿਰੁੱਧ ਮੇਰੇ ਵੱਲੋਂ ਕਿਸੇ ਕਿਸਮ ਦੀ ਗਵਾਹੀ ਦੀ ਲੋੜ ਹੈ, ਤਾਂ ਮੈਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਮੇਰੇ ਖ਼ਿਲਾਫ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਮੈਂ ਕਿਸੇ ਵੀ ਨਸ਼ਾ ਤਸਕਰ ਦਾ ਸਮਰਥਨ ਨਹੀਂ ਕਰਦਾ। ਮੈਂ ਹਮੇਸ਼ਾ ਨਸ਼ਾ ਤਸਕਰਾਂ ਦੇ ਵਿਰੁੱਧ ਰਿਹਾ ਹਾਂ।
ਉਨ੍ਹਾਂ ਦਾਅਵਾ ਕੀਤਾ ਕਿ ਵਿਜੀਲੈਂਸ ਬਿਊਰੋ ਸਾਡੇ ਵਿਧਾਇਕ ਪ੍ਰਗਟ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੂੰ ਇਧਰ-ਉਧਰ ਬਦਲ ਦਿੱਤਾ ਗਿਆ ਹੈ, ਪ੍ਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਕਪਤਾਨ ਰਹੇ ਹਨ ਅਤੇ ਇੱਕ ਚੰਗੇ ਖਿਡਾਰੀ ਹਨ। ਮੈਂ ਪ੍ਰਗਟ ਸਿੰਘ ਦੇ ਹੱਕ ‘ਚ ਬੋਲਿਆ ਹਾਂ ਬਿਕਰਮ ਮਜੀਠੀਆ ਦੇ ਨਹੀਂ।
Read More: ਵਿਜੀਲੈਂਸ ਮਜੀਠੀਆ ਨੂੰ ਪੰਜਾਬ ਅਤੇ ਹਿਮਾਚਲ ਦੀਆਂ ਕਈ ਥਾਵਾਂ ‘ਤੇ ਲੈ ਕੇ ਜਾਵੇਗੀ