Sri Akal Takht Sahib

ਗਿਆਨੀ ਰਘੁਬੀਰ ਸਿੰਘ ਨੇ ਲਿਆ U-Turn, SGPC ਖ਼ਿਲਾਫ਼ ਦਾਖ਼ਲ ਪਟੀਸ਼ਨ ਲਈ ਵਾਪਸ

30 ਜੂਨ 2205: ਪੰਜਾਬ ਦੇ ਸ੍ਰੀ ਅਕਾਲ ਤਖ਼ਤ ਸਾਹਿਬ (sri akal takhat sahib) ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੇ ਮੁੱਖ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ
ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਵਿੱਚ ਦਾਇਰ ਪਟੀਸ਼ਨ ਵਾਪਸ ਲੈ ਲਈ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ SGPC (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ‘ਤੇ ਦੋਸ਼ ਲਗਾਇਆ ਸੀ ਕਿ ਰਾਜਨੀਤਿਕ ਟਕਰਾਅ ਕਾਰਨ ਉਨ੍ਹਾਂ ਨੂੰ ਮਾਰਚ 2025 ਵਿੱਚ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਦੇ ਮੌਜੂਦਾ ਅਹੁਦੇ ਦੀ ਮਾਣ-ਮਰਿਆਦਾ ਵੀ ਖ਼ਤਰੇ ਵਿੱਚ ਹੈ।

ਦੂਜੇ ਪਾਸੇ, ਦਿੱਲੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਰਘੁਬੀਰ ਸਿੰਘ (Raghubir Singh) ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਇਸਨੂੰ ਗੁਰਮਤਿ ਪਰੰਪਰਾ ਅਤੇ ਮਾਣ-ਮਰਿਆਦਾ ਦੇ ਵਿਰੁੱਧ ਦੱਸਿਆ ਸੀ।

ਗਿਆਨੀ ਰਘੁਬੀਰ ਸਿੰਘ ਨੇ ਆਪਣਾ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਕੱਲ੍ਹ ਤੋਂ ਕਈ ਬੁੱਧੀਜੀਵੀਆਂ ਨੇ ਇਸ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਜਿਸ ਕਾਰਨ ਉਨ੍ਹਾਂ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

Read More: Hola Mohalla: ਹੋਲੇ-ਮੁਹੱਲੇ ‘ਤੇ ਜਾਣ ਵਾਲੇ ਨੌਜਵਾਨਾਂ ਨੂੰ ਗਿਆਨੀ ਰਘੁਬੀਰ ਸਿੰਘ ਦੀ ਖ਼ਾਸ ਅਪੀਲ

Scroll to Top