Resident doctors Strike

ਪੰਜਾਬ ਕੈਬਿਨਟ ਮੰਤਰੀਆਂ ਨਾਲ ਬੈਠਕ ਤੋਂ ਬਾਅਦ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਖ਼ਤਮ

ਚੰਡੀਗੜ੍ਹ, 01 ਜੁਲਾਈ 2025: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਪ੍ਰਤੀਨਿਧੀਆਂ ਵਿਚਾਲੇ ਲਗਭਗ ਦੋ ਘੰਟੇ ਬੈਠਕ ਚੱਲੀ |

ਇਸ ਬੈਠਕ ਦੌਰਾਨ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਮੌਜੂਦ ਸਨ। ਬੈਠਕ ਦੌਰਾਨ ਰੈਜ਼ੀਡੈਂਟ ਡਾਕਟਰਾਂ ਵੱਲੋਂ ਉਠਾਈਆਂ ਮੰਗਾਂ ‘ਤੇ ਨਾਲ ਵਿਚਾਰ ਕੀਤਾ ਗਿਆ।

ਇਸ ਦੌਰਾਨ ਦੋਵੇਂ ਮੰਤਰੀ ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਫੋਰਮ ਦੁਆਰਾ ਰੱਖੀਆਂ ਗਈਆਂ ਮੰਗਾਂ ਨੂੰ ਸਵੀਕਾਰ ਕਰਨ ਲਈ ਸਹਿਮਤ ਹੋਏ। ਫੋਰਮ ਦੇ ਪ੍ਰਤੀਨਿਧੀਆਂ ਨੇ ਆਪਣੀ ਪ੍ਰਸਤਾਵਿਤ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ‘ਚ ਸਿਹਤ ਸੇਵਾਵਾਂ ਜਾਰੀ ਰਹਿਣਗੀਆਂ।

‘ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ’ ਦੇ ਵਫ਼ਦ ‘ਚ ਡਾ. ਰਮਨਦੀਪ ਸਿੰਘ (ਪ੍ਰਧਾਨ, ਆਰਡੀਏ ਪਟਿਆਲਾ), ਡਾ. ਗੁਰਭਗਤ ਸਿੰਘ (ਜਨਰਲ ਸਕੱਤਰ), ਡਾ. ਅਕਸ਼ੈ ਸੇਠ (ਮੁੱਖ ਸਰਪ੍ਰਸਤ, ਆਰਡੀਏ ਪਟਿਆਲਾ), ਡਾ. ਮਹਿਤਾਬ ਸਿੰਘ ਬੱਲ (ਪ੍ਰੈਸ ਸਕੱਤਰ), ਡਾ. ਮਿਲਾਨ (ਸਲਾਹਕਾਰ) ਅਤੇ ਕਾਰਜਕਾਰੀ ਮੈਂਬਰ ਡਾ. ਗੁਰਜੀਤ ਸਿੰਘ ਅਤੇ ਡਾ. ਦਰਸ਼ਦੀਪ ਸਿੰਘ ਸ਼ਾਮਲ ਸਨ।

Read More: Patiala News: ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦੀ ਰਾਸ਼ੀ ਵਧਾਉਣ ਦਾ ਕੀਤਾ ਫ਼ੈਸਲਾ

Scroll to Top