1 ਜੁਲਾਈ 2025: ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram singh Majithia) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਜੀਠੀਆ ਖ਼ਿਲਾਫ਼ 6 ਲੋਕਾਂ ਦੇ ਬਿਆਨ ਦੇਣ ਤੋਂ ਬਾਅਦ, ਅੱਜ ਵਿਜੀਲੈਂਸ ਟੀਮਾਂ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ (chandigarh) ਵਿੱਚ ਇੱਕੋ ਸਮੇਂ ਛਾਪੇਮਾਰੀ ਕਰ ਰਹੀਆਂ ਹਨ। ਜਦੋਂ ਕਿ ਟੀਮ ਅੰਮ੍ਰਿਤਸਰ ਵਿੱਚ ਮਜੀਠੀਆ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਟੀਮ 12:30 ਵਜੇ ਤੱਕ ਉੱਥੇ ਪਹੁੰਚ ਜਾਵੇਗੀ।
ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ਬੀਤੇ ਦਿਨ ਬਿਕਰਮ ਸਿੰਘ ਮਜੀਠੀਆ (Bikram singh Majithia) ਨੂੰ ਵਿਜੀਲੈਂਸ ਟੀਮ ਨੇ ਗ੍ਰਿਫ਼ਤਾਰ ਕੀਤਾ ਸੀ, ਅਤੇ ਉਸ ਨੂੰ ਮੋਹਾਲੀ ਲਿਆਂਦਾ ਗਿਆ, ਤੇ ਉਸਨੂੰ ਅਦਾਲਤ ‘ਚ ਪੇਸ਼ ਕਰਕੇ ਉਸਦਾ ਵਿਜੀਲੈਂਸ ਟੀਮ ਨੇ ਰਿਮਾਂਡ ਹਾਸਲ ਕੀਤਾ ।ਅੱਜ ਉਸ ਨੂੰ ਦੁਬਾਰਾ ਵਿਜੀਲੈਂਸ ਟੀਮਾਂ ਮਜੀਠਾ ਲੈ ਕੇ ਜਾ ਰਹੀ ਹੈ| ਮਜੀਠੀਆ ਦੀ ਪਛਾਣ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮ ਮਜੀਠੀਆ ਨਾਲ ਮੋਹਾਲੀ ਤੋਂ ਰਵਾਨਾ ਹੋ ਗਈ ਹੈ।
Read More: ਵਿਜੀਲੈਂਸ ਮਜੀਠੀਆ ਨੂੰ ਪੰਜਾਬ ਅਤੇ ਹਿਮਾਚਲ ਦੀਆਂ ਕਈ ਥਾਵਾਂ ‘ਤੇ ਲੈ ਕੇ ਜਾਵੇਗੀ