02 ਜੁਲਾਈ 2025: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਨੇ ਸੋਮਵਾਰ ਨੂੰ ਗਾਇਕ-ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੇ ਸਮਰਥਨ ‘ਚ ਪ੍ਰਤੀਕਿਰਿਆ ਦਿੱਤੀ। ਇਸ ਲਈ ਅਦਾਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਅਤੇ ਵਿਵਾਦ ਵਧਦਾ ਦੇਖ ਕੇ ਉਨ੍ਹਾਂ ਨੇ ਆਪਣੀ ਪੋਸਟ ਡਿਲੀਟ ਕਰ ਦਿੱਤੀ ਹੈ।
ਮਸ਼ਹੂਰ ਸਿਨੇਮਾ ਅਦਾਕਾਰ ਨਸੀਰੂਦੀਨ ਸ਼ਾਹ ਨੇ ਸੋਮਵਾਰ ਨੂੰ ਦਿਲਜੀਤ ਦੋਸਾਂਝ (Diljit Dosanjh) ਦੇ ਸਮਰਥਨ ‘ਚ ਫੇਸਬੁੱਕ ‘ਤੇ ਇੱਕ ਸੰਦੇਸ਼ ਪੋਸਟ ਕੀਤਾ, ਜਿਸਨੂੰ ਫਿਲਮ ‘ਸਰਦਾਰ ਜੀ 3’ ਲਈ ਟ੍ਰੋਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਹੁਣ ਇਸਨੂੰ ਡਿਲੀਟ ਕਰ ਦਿੱਤਾ ਹੈ, ਕਿਉਂਕਿ ਇਹ ਉਨ੍ਹਾਂ ਦੀ ਫੇਸਬੁੱਕ ਟਾਈਮਲਾਈਨ ‘ਤੇ ਦਿਖਾਈ ਨਹੀਂ ਦੇ ਰਿਹਾ ਹੈ।
ਜਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਨੂੰ ਫਿਲਮ ‘ਸਰਦਾਰ ਜੀ 3’ ‘ਚ ਪਾਕਿਸਤਾਨੀ ਕਲਾਕਾਰ ਹਨੀਆ ਆਮਿਰ ਨਾਲ ਕੰਮ ਕਰਨ ਲਈ ਕਾਫ਼ੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੇ ਬਾਈਕਾਟ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੁੱਦੇ ‘ਤੇ ਨਸੀਰੂਦੀਨ ਸ਼ਾਹ ਨੇ ਦਿਲਜੀਤ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਹਨ ਕਿਉਂਕਿ ਦਿਲਜੀਤ ਦੋਸਾਂਝ ਗੰਦੀ ਰਾਜਨੀਤੀ ਦਾ ਸ਼ਿਕਾਰ ਹੋ ਗਿਆ ਹੈ, ਜਿਸ ਤੋਂ ਬਾਅਦ ਇਹ ਮਾਮਲਾ ਵਿਗੜਦਾ ਜਾਪ ਰਿਹਾ ਹੈ।
Read More: ਇੱਕ ਵਾਰ ਫਿਰ ਸੁਰਖੀਆਂ ‘ਚ ਦਿਲਜੀਤ ਦੋਸਾਂਝ ਦਾ ਸ਼ੋਅ, ਜਾਅਲੀ ਟਿਕਟਾਂ ਦੇ ਕੇ ਮਾਰੀ ਲੱਖਾਂ ਦੀ ਠੱਗੀ