ਬੰਗਲਾਦੇਸ਼, 02 ਜੁਲਾਈ 2025: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Sheikh Hasina) ਨੂੰ ਅਦਾਲਤ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਸਜ਼ਾ ਦਾ ਐਲਾਨ ਕੀਤਾ ਹੈ। ਤਿੰਨ ਮੈਂਬਰੀ ਬੈਂਚ ਨੇ ਬੁੱਧਵਾਰ ਨੂੰ ਇਹ ਫੈਸਲਾ ਸੁਣਾਇਆ ਹੈ।
ਬੰਗਲਾਦੇਸ਼ੀ ਮੀਡੀਆ ਦੇ ਮੁਤਾਬਕ ਅੰਤਰਰਾਸ਼ਟਰੀ ਅਪਰਾਧ ਅਦਾਲਤ ਦੇ ਬੈਂਚ ਦੀ ਅਗਵਾਈ ਜਸਟਿਸ ਮੁਹੰਮਦ ਗੁਲਾਮ ਮੁਰਤਜ਼ਾ ਮਜੂਮਦਾਰ ਕਰ ਰਹੇ ਸਨ। ਇਹ ਪਹਿਲੀ ਵਾਰ ਹੈ ਜਦੋਂ ਸ਼ੇਖ ਹਸੀਨਾ ਨੂੰ ਕਿਸੇ ਵੀ ਮਾਮਲੇ ‘ਚ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ।
ਬੰਗਲਾਦੇਸ਼ ‘ਚ ਸ਼ੇਖ ਹਸੀਨਾ (Sheikh Hasina) ‘ਤੇ ਕਈ ਮਾਮਲਿਆਂ ‘ਚ ਮੁਕੱਦਮਾ ਚਲਾਇਆ ਜਾ ਰਿਹਾ ਹੈ। ਸ਼ੇਖ ਹਸੀਨਾ ‘ਤੇ ਭ੍ਰਿਸ਼ਟਾਚਾਰ ਤੋਂ ਲੈ ਕੇ ਕਤਲ ਤੱਕ ਦੇ ਗੰਭੀਰ ਦੋਸ਼ ਹਨ। ਸ਼ੇਖ ਹਸੀਨਾ ਦੇ ਵਿਰੋਧੀਆਂ ਨੇ ਉਨ੍ਹਾਂ ਨੂੰ ਭਾਰਤ ਤੋਂ ਵਾਪਸ ਲਿਆਉਣ ਅਤੇ ਉਸਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਮੰਗਲਵਾਰ ਨੂੰ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਜੁਲਾਈ ਦੇ ਵਿਦਰੋਹ ਦੌਰਾਨ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਇੱਕ ਮਾਮਲੇ ‘ਚ ਬੇਦਖਲ ਕੀਤੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਤਿੰਨ ਹੋਰਾਂ ਵਿਰੁੱਧ ਦੋਸ਼ ਤੈਅ ਕਰਨ ਲਈ ਸੁਣਵਾਈ ਸ਼ੁਰੂ ਕਰ ਦਿੱਤੀ ਹੈ।
Read More: ਬੰਗਲਾਦੇਸ਼ ਨੇ ਭਾਰਤ ਨੂੰ ਲਿਖਿਆ ਕੂਟਨੀਤਕ ਨੋਟ, ਕਿਹਾ-“ਸਾਬਕਾ PM ਸ਼ੇਖ ਹਸੀਨਾ ਨੂੰ ਬੰਗਲਾਦੇਸ਼ ਭੇਜੇ ਭਾਰਤ”