ਚੰਡ੍ਹੀਗੜ੍ਹ, 03 ਜੁਲਾਈ 2025: ਆਮ ਆਦਮੀ ਪਾਰਟੀ ਸਰਕਾਰ ਦਾ ਮੰਤਰੀ ਮੰਡਲ ਵਿਸਥਾਰ ਅੱਜ ਕੀਤਾ ਜਾ ਰਿਹਾ ਹੈ। ਪੰਜਾਬ ਮੰਤਰੀ ਮੰਡਲ ‘ਚ ਅੱਜ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ (MLA Sanjeev Arora) ਨੂੰ ਸ਼ਾਮਲ ਕੀਤਾ ਗਿਆ ਹੈ | ਰਾਜ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਜੀਵ ਅਰੋੜਾ ਨੂੰ ਕੈਬਿਨਟ ਮੰਤਰੀ ਵਜੋਂ ਸਹੁੰ ਚੁਕਾਈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ |
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਬਿਨਟ ਮੰਤਰੀ ਅਤੇ ਹੋਰ ‘ਆਪ’ ਆਗੂ ਵੀ ਹਾਜ਼ਰ ਸਨ | ਚਰਚਾ ਹੈ ਕਿ ਸੰਜੀਵ ਅਰੋੜਾ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਸੰਜੀਵ ਪੰਜਾਬ ਦੇ ਮੌਜੂਦਾ ਕੈਬਨਿਟ ਦੇ 17ਵੇਂ ਮੰਤਰੀ ਬਣੇ ਹਨ, ਇਸਦੇ ਨਾਲ ਹੀ ਹੁਣ ਕੈਬਨਿਟ ‘ਚ ਇੱਕ ਸੀਟ ਖਾਲੀ ਹੈ। ਜਿਕਰਯੋਗ ਹੈ ਕਿ ਇਹ 3 ਸਾਲਾਂ ‘ਚ ਪੰਜਾਬ ਸਰਕਾਰ ਦਾ ਸੱਤਵਾਂ ਮੰਤਰੀ ਮੰਡਲ ਵਿਸਥਾਰ ਹੋਵੇਗਾ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ ਦੀ ਸੰਭਾਵਨਾ ਹੈ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਖਰੀ ਵਾਰ ਸਤੰਬਰ 2024 ‘ਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ। ਉਸ ਵੇਲੇ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੂੰ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਗਿਆ ਸੀ। ਜਦੋਂ ਕਿ ਬਲਕਾਰ ਸਿੰਘ, ਚੇਤਨ ਸਿੰਘ ਜੋੜਾਮਾਜਰਾ, ਬ੍ਰਹਮਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਦੀ ਕੈਬਿਨਟ ਚੋਂ ਛੁੱਟੀ ਕਰ ਦਿੱਤੀ ਸੀ |
Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਜੀਵ ਅਰੋੜਾ ਨੂੰ ਵਿਧਾਇਕ ਵਜੋਂ ਚੁਕਾਈ ਸਹੁੰ