4 ਜੁਲਾਈ 2025 : ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ (punjab sarkar) ਦਾ ਵੱਡਾ ਐਕਸ਼ਨ ਸਾਹਮਣੇ ਅਯਾਇਆ ਹੈ| ਦੱਸ ਦੇਈਏ ਕਿ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ, ਪੰਜਾਬ ਸਰਕਾਰ ਨੇ ਫਰੀਦਕੋਟ (faridkot) ਦੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ (rajanpal) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਨੇ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਦੀ ਰਿਸ਼ਵਤ ਦੇਣ ਦੀ ਵੀ ਕੋਸ਼ਿਸ਼ ਕੀਤੀ। ਸਰਕਾਰ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਹੈ।
ਜਾਣਕਾਰੀ ਅਨੁਸਾਰ, ਜਦੋਂ ਡੀਐਸਪੀ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕੀਤੀ ਗਈ, ਤਾਂ ਐਸਪੀ ਨੇ ਉਸ ਸ਼ਿਕਾਇਤ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਲਈ ਉਸਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ। ਪੁਲਿਸ ਨੇ ਡੀਐਸਪੀ ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਐਫਆਈਆਰ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਵਿਭਾਗੀ ਕਾਰਵਾਈ ਦੇ ਵੀ ਹੁਕਮ ਦਿੱਤੇ ਗਏ ਹਨ।
Read More: ਪੰਜਾਬ ਸਰਕਾਰ ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, DC ਸਮੇਤ ਅੱਠ IAS ਅਧਿਕਾਰੀਆਂ ਦਾ ਤਬਾਦਲਾ