Bikram Singh Majithia

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਅੱਜ ਵੀ ਨਹੀਂ ਮਿਲੀ ਰਾਹਤ

4 ਜੁਲਾਈ 2025: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ 4 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਪਰ ਉਨ੍ਹਾਂ ਨੂੰ ਅਦਾਲਤ (court) ਤੋਂ ਰਾਹਤ ਨਹੀਂ ਮਿਲੀ।

ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਦਾਇਰ ਕੀਤੀ ਸੀ, ਪਰ ਇਹ ਕਾਨੂੰਨੀ ਤੌਰ ‘ਤੇ ਸਹੀ ਨਹੀਂ ਸੀ। ਇਸ ਲਈ, ਉਨ੍ਹਾਂ ਨੇ ਉਹ ਅਰਜ਼ੀ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਰਿਮਾਂਡ ਸਬੰਧੀ ਕੱਲ੍ਹ ਆਏ ਰਿਮਾਂਡ ਆਰਡਰ ਵਿੱਚ 6 ਜੂਨ ਲਿਖੀ ਹੋਈ ਸੀ, ਜਦੋਂ ਕਿ ਅੱਜ ਸਵੇਰੇ ਆਏ ਆਰਡਰ ਵਿੱਚ 6 ਜੁਲਾਈ ਲਿਖੀ ਹੋਈ ਸੀ। ਅਜਿਹੀ ਸਥਿਤੀ ਵਿੱਚ ਸੁਣਵਾਈ ਅੱਗੇ ਨਹੀਂ ਵਧ ਸਕੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।

Read More: ਵੱਡੀ ਖ਼ਬਰ: ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ‘ਚ ਭਲਕੇ ਮੁੜ ਹੋਵੇਗੀ ਸੁਣਵਾਈ

Scroll to Top