ਪੰਜਾਬ, 04 ਜੁਲਾਈ 2025: ਆਮ ਆਦਮੀ ਪਾਰਟੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਬਿਨਟ ‘ਚ ਵੱਡਾ ਬਦਲਾਅ ਕੀਤਾ ਹੈ ਅਤੇ ਦੋ ਮੰਤਰੀਆਂ ਨੂੰ ਨਵੇਂ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਬਦਲਾਅ ਤਹਿਤ, ਨਵੇਂ ਨਿਯੁਕਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਉਦਯੋਗ ਅਤੇ ਵਣਜ, ਐਨਆਰਆਈ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਵਰਗੇ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਹੈ |
ਇਸ ਦੇ ਨਾਲ ਹੀ ਕੈਬਿਨਟ ਤਰੁਨਪ੍ਰੀਤ ਸਿੰਘ ਸੌਂਦ ਨੂੰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ ਪ੍ਰਾਹੁਣਚਾਰੀ, ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ |
Read More: ਵਿਧਾਇਕ ਸੰਜੀਵ ਅਰੋੜਾ ਨੇ ਪੰਜਾਬ ਕੈਬਿਨਟ ਮੰਤਰੀ ਵਜੋਂ ਸਹੁੰ ਚੁੱਕੀ