ਹਰਿਆਣਾ, 04 ਜੁਲਾਈ 2025: ਹਰਿਆਣਾ ਸਰਕਾਰ ਨੇ 11 ਜੁਲਾਈ ਤੋਂ ਸ਼ੁਰੂ ਹੋ ਰਹੀ ਕਾਵੜ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਵਿਆਪਕ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ‘ਚ ਪੁਲਿਸ ਫੋਰਸ ਦੀ ਢੁੱਕਵੀਂ ਤਾਇਨਾਤੀ ਕੀਤੀ ਗਈ ਹੈ। ਇਸਦੇ ਨਾਲ ਹੀ ਮਹਿਲਾ ਕਾਵੜੀਆ ਦੀ ਸੁਰੱਖਿਆ ਲਈ ਮਹਿਲਾ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
11 ਜੁਲਾਈ ਤੋਂ ਯਾਤਰਾ ਦੇ ਅੰਤ ਤੱਕ ਪੁਲਿਸ ਕਰਮਚਾਰੀਆਂ ਦੀ ਛੁੱਟੀ ਰੱਦ ਕਰ ਦਿੱਤੀਆਂ ਹਨ । ਇਸ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਾਰੇ ਸੰਵੇਦਨਸ਼ੀਲ ਸਥਾਨਾਂ, ਚੈੱਕ ਪੋਸਟਾਂ ਅਤੇ ਕੈਂਪ ਸਾਈਟਾਂ ‘ਤੇ 24 ਘੰਟੇ ਗਸ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪੁਲਿਸ ਡਾਇਰੈਕਟਰ ਜਨਰਲ ਸ਼ਤਰੂਘਨ ਕਪੂਰ ਨੇ ਸਾਰੇ ਸ਼ਰਧਾਲੂਆਂ ਨੂੰ ਸਥਾਨਕ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਕਿਸੇ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਨਜ਼ਦੀਕੀ ਪੁਲਿਸ ਚੌਕੀ ਜਾਂ 112 ਹੈਲਪਲਾਈਨ ‘ਤੇ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਪੁਲਿਸ ਬਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਫਿਰਕੂ ਅਸ਼ਾਂਤੀ ਜਾਂ ਅਫਵਾਹ ਦੀ ਸਥਿਤੀ ‘ਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
Read More: ਲੁਧਿਆਣਾ ਨਗਰ ਨਿਗਮ ਵੱਲੋਂ ਅਧਿਕਾਰੀ ਤੇ ਕਰਮਚਾਰੀ ਦੀਆਂ ਛੁੱਟੀਆਂ ਰੱਦ