SYL issue

ਦਿੱਲੀ ਵਿਖੇ SYL ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਵਿਚਾਲੇ ਅਹਿਮ ਬੈਠਕ ਜਾਰੀ

ਦਿੱਲੀ, 09 ਜੁਲਾਈ 2025: SYL issue: ਪੰਜਾਬ ਅਤੇ ਹਰਿਆਣਾ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਦਿੱਲੀ ਵਿਖੇ ਇੱਕ ਮਹੱਤਵਪੂਰਨ ਬੈਠਕ ਸ਼ੁਰੂ ਹੋ ਗਈ ਹੈ। ਇਹ ਬੈਠਕ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਸੱਦੀ ਗਈ ਹੈ। ਜਿਕਰਯੋਗ ਹੈ ਕਿ ਇਹ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਤੀਜੀ ਬੈਠਕ ਹੈ |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਟੀਮ ਨਾਲ ਬੈਠਕ ‘ਚ ਮੌਜੂਦ ਹਨ, ਇਹ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਪਹਿਲੀ ਬੈਠਕ ਹੈ। ਐੱਸ.ਵਾਈ.ਐੱਲ ਮੁੱਦੇ ‘ਤੇ ਪਹਿਲਾਂ ਦੀਆਂ ਬੈਠਕਾਂ ਬੇਸਿੱਟਾ ਰਹੀਆਂ। ਇਸ 212 ਕਿਲੋਮੀਟਰ ਲੰਬੀ ਨਹਿਰ ‘ਚ ਹਰਿਆਣਾ ਦੇ ਹਿੱਸੇ ਦਾ 92 ਕਿਲੋਮੀਟਰ ਹਿੱਸਾ ਬਣ ਚੁੱਕਾ ਹੈ, ਜਦੋਂ ਕਿ ਪੰਜਾਬ ਦੇ 122 ਕਿਲੋਮੀਟਰ ਹਿੱਸੇ ਦਾ ਨਿਰਮਾਣ ਅਜੇ ਵੀ ਅਧੂਰਾ ਹੈ। ਇਹ ਬੈਠਕ 13 ਅਗਸਤ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਦੋਵਾਂ ਸੂਬਿਆਂ ਵਿਚਾਲੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਹੈ।

ਸੁਪਰੀਮ ਕੋਰਟ ਨੇ ਜਨਵਰੀ 2002 ‘ਚ ਹਰਿਆਣਾ ਦੇ ਹੱਕ ‘ਚ ਫੈਸਲਾ ਸੁਣਾਇਆ ਸੀ ਅਤੇ ਪੰਜਾਬ ਨੂੰ ਨਹਿਰ ਬਣਾਉਣ ਦਾ ਹੁਕਮ ਦਿੱਤਾ ਸੀ, ਪਰ 2004 ‘ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ‘ਚ ਇੱਕ ਕਾਨੂੰਨ ਪਾਸ ਕੀਤਾ ਅਤੇ 1981 ਦੇ ਸਮਝੌਤੇ ਨੂੰ ਰੱਦ ਕਰ ਦਿੱਤਾ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐੱਸ.ਵਾਈ.ਐੱਲ ਮੁੱਦੇ (SYL issue) ‘ਤੇ ਹਰਿਆਣਾ ਨੂੰ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਚੁੱਕੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਇੱਕ ਬੂੰਦ ਨਹੀਂ |

Read More: SYL ਮੁੱਦੇ ‘ਤੇ CM ਭਗਵੰਤ ਮਾਨ ਦਾ ਬਿਆਨ, 50 ਸਾਲ ਪਹਿਲਾਂ ਪਾਣੀ ਦੇ ਹਾਲਾਤ ਕੁਝ ਹੋਰ ਸੀ

Scroll to Top