PM Modi

ਪੰਜ ਦੇਸ਼ਾਂ ਦਾ ਦੌਰਾ ਕਰਨ ਤੋਂ ਬਾਅਦ ਭਾਰਤ ਵਾਪਸ ਪਰਤੇ ਪ੍ਰਧਾਨ ਮੰਤਰੀ ਮੋਦੀ

ਦੇਸ਼, 10 ਜੁਲਾਈ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਪੰਜ ਦੇਸ਼ਾਂ ਦਾ ਦੌਰਾ ਕਰਨ ਤੋਂ ਬਾਅਦ ਵਾਪਸ ਪਰਤ ਆਏ ਹਨ। ਉਨ੍ਹਾਂ ਦਾ ਜਹਾਜ਼ ਵੀਰਵਾਰ ਸਵੇਰੇ ਪਾਲਮ ਹਵਾਈ ਅੱਡੇ ‘ਤੇ ਉਤਰਿਆ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ 8 ਦਿਨਾਂ ਦੌਰੇ ਦੌਰਾਨ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਸਮੇਤ ਪੰਜ ਦੇਸ਼ਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ‘ਚ 17ਵੇਂ ਬ੍ਰਿਕਸ ਸੰਮੇਲਨ ‘ਚ ਵੀ ਹਿੱਸਾ ਲਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਵਾਰ 2 ਜੁਲਾਈ ਨੂੰ ਘਾਨਾ ਪਹੁੰਚੇ ਸਨ। ਇੱਥੇ ਪ੍ਰਧਾਨ ਮੰਤਰੀ ਮੋਦੀ ਨੂੰ ਘਾਨਾ ਦਾ ਸਭ ਤੋਂ ਉੱਚਾ ਨਾਗਰਿਕ ਸਨਮਾਨ ‘ਦਿ ਅਫਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ।

ਘਾਨਾ ਦੀ ਸਫਲ ਯਾਤਰਾ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਆਪਣੇ ਵਿਦੇਸ਼ ਦੌਰੇ ਦੇ ਤੀਜੇ ਪੜਾਅ ‘ਚ ਕੈਰੇਬੀਅਨ ਦੇਸ਼ ਤ੍ਰਿਨੀਦਾਦ ਅਤੇ ਟੋਬੈਗੋ ਅਤੇ ਦੱਖਣੀ ਅਮਰੀਕੀ ਦੇਸ਼ ਅਰਜਨਟੀਨਾ ਪਹੁੰਚੇ। ਵਿਦੇਸ਼ ਦੌਰੇ ਦੇ ਚੌਥੇ ਪੜਾਅ ‘ਤੇ, ਪ੍ਰਧਾਨ ਮੰਤਰੀ ਮੋਦੀ ਚਾਰ ਦਿਨਾਂ ਲਈ ਬ੍ਰਾਜ਼ੀਲ ਗਏ। ਇੱਥੇ ਰੀਓ ਡੀ ਜਨੇਰੀਓ ‘ਚ ਉਨ੍ਹਾਂ ਨੇ 17ਵੇਂ ਬ੍ਰਿਕਸ ਸੰਮੇਲਨ ‘ਚ ਹਿੱਸਾ ਲਿਆ। ਬ੍ਰਿਕਸ ਸੰਮੇਲਨ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱ.ਤ.ਵਾ.ਦ ਅੱਜ ਮਨੁੱਖਤਾ ਲਈ ਸਭ ਤੋਂ ਗੰਭੀਰ ਚੁਣੌਤੀ ਬਣ ਗਿਆ ਹੈ।

ਬ੍ਰਿਕਸ ਸੰਮੇਲਨ ‘ਚ ਸ਼ਾਮਲ ਹੋਣ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਬ੍ਰਾਜ਼ੀਲ ਦੇ ਸਰਕਾਰੀ ਦੌਰੇ ਲਈ ਬ੍ਰਾਸੀਲੀਆ ਲਈ ਰਵਾਨਾ ਹੋ ਗਏ। ਇੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਭ ਤੋਂ ਉੱਚੇ ਨਾਗਰਿਕ ਸਨਮਾਨ ‘ਗ੍ਰੈਂਡ ਕਾਲਰ ਆਫ਼ ਦ ਨੈਸ਼ਨਲ ਆਰਡਰ ਆਫ਼ ਦ ਸਾਊਦਰਨ ਕਰਾਸ’ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਦੇਸ਼ੀ ਦੌਰੇ ਦੇ ਪੰਜਵੇਂ ਅਤੇ ਆਖਰੀ ਪੜਾਅ ‘ਤੇ ਨਾਮੀਬੀਆ ਪਹੁੰਚੇ। ਨਾਮੀਬੀਆ ਦੇ ਰਾਸ਼ਟਰਪਤੀ ਨੇ ਨਾਮੀਬੀਆ ਦੇ ਸਟੇਟ ਹਾਊਸ ਵਿਖੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।

Read More: ਨਾਮੀਬੀਆ ਪਹੁੰਚੇ PM ਮੋਦੀ, ਦੋਵੇਂ ਦੇਸ਼ਾਂ ਵਿਚਾਲੇ ਅਹਿਮ ਮੁੱਦਿਆਂ ‘ਤੇ ਬਣੀ ਸਹਿਮਤੀ

Scroll to Top