ਚੰਡੀਗੜ੍ਹ, 11 ਜੁਲਾਈ 2025: ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਨੂੰ ਹੁਣ ਦੋ ਦਿਨ ਵਧਾ ਦਿੱਤਾ ਗਿਆ ਹੈ ਅਤੇ ਇਹ ਹੁਣ 15 ਜੁਲਾਈ 2025 ਤੱਕ ਚੱਲੇਗਾ। ਇਸ ਸੰਬੰਧੀ ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਦੀ ਕਾਰੋਬਾਰ ਸਲਾਹਕਾਰ ਕਮੇਟੀ ਦੀ ਸਿਫ਼ਾਰਸ਼ ਸੰਬੰਧੀ ਰਿਪੋਰਟ ਸਦਨ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।
ਜ਼ਿਕਰਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ ਨੌਵੇਂ ਸੈਸ਼ਨ ਲਈ ਪਹਿਲਾਂ 10 ਅਤੇ 11 ਜੁਲਾਈ ਦੀਆਂ ਤਾਰੀਖਾਂ ਨਿਰਧਾਰਤ ਕੀਤੀਆਂ ਸਨ, ਜਿਨ੍ਹਾਂ ਨੂੰ ਹੁਣ 14 ਅਤੇ 15 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ।
Read More: ਪੰਜਾਬ ਨੂੰ ਯਮੁਨਾ ਤੋਂ 60 ਫੀਸਦੀ ਪਾਣੀ ਮਿਲਣਾ ਚਾਹੀਦਾ ਹੈ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ