ਸਾਂਝ ਕੇਂਦਰ

Gurdaspur News: ਸਾਂਝ ਕੇਂਦਰ ਦੀ ਇੰਚਾਰਜ ਇੰਦਰਬੀਰ ਕੌਰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ

ਗੁਰਦਾਸਪੁਰ, 12 ਜੁਲਾਈ 2025: Gurdaspur News: ਗੁਰਦਾਸਪੁਰ ‘ਚ ਪੁਲਿਸ ਸਾਂਝ ਕੇਂਦਰ ਦੀ ਮਹਿਲਾ ਇੰਚਾਰਜ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ‘ਤੇ ਸਾਂਝ ਕੇਂਦਰ ‘ਚ ਤਾਇਨਾਤ ਹੋਰ ਪੁਲਿਸ ਮੁਲਾਜ਼ਮਾਂ ਤੋਂ ਨਿਯਮਿਤ ਤੌਰ ‘ਤੇ ਪੈਸੇ ਵਸੂਲ ਕਰਨ ਦਾ ਦੋਸ਼ ਹੈ |

ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇੱਕ ਪੁਲਿਸ ਕਰਮਚਾਰੀ ਨੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ, ਜਿਸ ‘ਚ ਤਿੰਨ ਪੀੜਤਾਂ ਨੇ ਵਿਸਥਾਰ ‘ਚ ਦੱਸਿਆ ਕਿ ਇੰਦਰਬੀਰ ਕੌਰ ਉਨ੍ਹਾਂ ‘ਤੇ ਦਬਾਅ ਪਾ ਕੇ ਕਥਿਤ ਤੌਰ ‘ਤੇ ਉਨ੍ਹਾਂ ਤੋਂ ਪੈਸੇ ਲੈਂਦੀ ਸੀ। ਸ਼ਿਕਾਇਤ ਦੀ ਮੁੱਢਲੀ ਜਾਂਚ ‘ਚ ਦੋਸ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ, ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਜਾਂਚ ਤੋਂ ਬਾਅਦ ਸਬੰਧਤ ਵਿਭਾਗ ਦੀ ਕਾਰਵਾਈ ‘ਚ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਇੰਦਰਬੀਰ ਕੌਰ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੰਦਰਬੀਰ ਕੌਰ ਵੱਲੋਂ ਪੈਸੇ ਦੀ ਮੰਗ ਅਤੇ ਲੈਣ-ਦੇਣ ਦੇ ਪੁਖਤਾ ਸਬੂਤ ਸਾਹਮਣੇ ਆ ਗਏ ਹਨ। ਇਸ ਸੰਬੰਧੀ ਮਾਮਲੇ ਦੀ ਜਾਂਚ ਜਾਰੀ ਹੈ।

Read More: ਵੱਡੀ ਖ਼ਬਰ : ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਫਰੀਦਕੋਟ ਦੇ DSP ‘ਤੇ ਕਾਰਵਾਈ

Scroll to Top