Balochistan

ਬਲੋਚਿਸਤਾਨ ‘ਚ ਸੁਰੱਖਿਆ ਬਲਾਂ ਦੀ ਚੌਕੀ ‘ਤੇ ਹੋਇਆ ਅੱਤਵਾਦੀਆਂ ਹਮਲਾ

ਚੰਡੀਗੜ੍ਹ 28 ਜਨਵਰੀ 2022: ਪੱਛਮੀ ਬਲੋਚਿਸਤਾਨ (Balochistan) ਸੂਬੇ ਦੇ ਕੇਚ ਜ਼ਿਲੇ ‘ਚ ਸੁਰੱਖਿਆ ਬਲਾਂ ਦੀ ਚੌਕੀ ‘ਤੇ ਅੱਤਵਾਦੀਆਂ ਦੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ| ਇਸ ਅੱਤਵਾਦੀ ਹਮਲੇ (terrorists attack) ‘ਚ 10 ਪਾਕਿਸਤਾਨੀ ਫੌਜੀ ਮਾਰੇ ਜਾਂ ਦੀ ਖ਼ਬਰ ਹੈ । ਅਖਬਾਰ ਡਾਨ ਨੇ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਦਾ ਹਵਾਲਾ ਦਿੰਦੇ ਹੋਏ ਵੀਰਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਨੇ 25-26 ਜਨਵਰੀ ਦੀ ਦਰਮਿਆਨੀ ਰਾਤ ਨੂੰ ਸੁਰੱਖਿਆ ਬਲਾਂ ਦੀ ਚੌਕੀ ‘ਤੇ ਹਮਲਾ ਕੀਤਾ। ਦਸਿਆ ਜਾ ਰਿਹਾ ਹੈ ਕਿ ”ਸੁਰੱਖਿਆ ਬਲਾਂ ਦੀ ਗੋਲੀਬਾਰੀ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ।

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਫਾਲੋ-ਅੱਪ ਕਲੀਅਰੈਂਸ ਅਪਰੇਸ਼ਨ ਦੌਰਾਨ ਤਿੰਨ ਅੱਤਵਾਦੀਆਂ ਨੂੰ ਫੜਿਆ ਗਿਆ। ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਭਾਲ ਜਾਰੀ ਹੈ। ਆਈਐਸਪੀਆਰ ਦੇ ਬਿਆਨ ਵਿੱਚ ਕਿਹਾ ਗਿਆ ਹੈ, “ਹਥਿਆਰਬੰਦ ਬਲ ਸਾਡੀ ਧਰਤੀ ਤੋਂ ਅੱਤਵਾਦੀਆਂ ਨੂੰ ਖਤਮ ਕਰਨ ਲਈ ਵਚਨਬੱਧ ਹਨ, ਭਾਵੇਂ ਇਸਦੀ ਕੀਮਤ ਕਿੰਨੀ ਵੀ ਕਿਉਂ ਨਾ ਚੁਕਾਣੀ ਪਵੇ| ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਜ਼ਿਕਰਯੋਗ ਹੈ ਕਿ ਈਰਾਨ ਅਤੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬਲੋਚਿਸਤਾਨ (Balochistan) ‘ਚ ਲੰਬੇ ਸਮੇਂ ਤੋਂ ਹਿੰਸਕ ਬਗਾਵਤ ਚੱਲ ਰਹੀ ਹੈ। ਬਲੋਚ ਵਿਦਰੋਹੀ ਸਮੂਹਾਂ ਨੇ ਅਤੀਤ ਵਿੱਚ ਖੇਤਰ ਵਿੱਚ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਪ੍ਰੋਜੈਕਟਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਹਮਲੇ ਕੀਤੇ ਹਨ।

Scroll to Top