ਪੰਜਾਬ ਕੈਬਨਿਟ ‘ਚ ਲਿਆ ਗਈ ਅਹਿਮ ਫੈਸਲਾ, ਬੇਅਦਬੀ ਬਿੱਲ ਨੂੰ ਮਿਲੀ ਮਨਜ਼ੂਰੀ

14 ਜੁਲਾਈ 2025: ਅੱਜ ਪੰਜਾਬ ਕੈਬਨਿਟ (punjab cabinet) ਦੀ ਅਹਿਮ ਮੀਟਿੰਗ ਬੁਲਾਈ ਗਈ ਸੀ, ਜਿਸ ਦੇ ਵਿੱਚ ਬੇਅਦਬੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮਨਜ਼ੂਰੀ ਮਿਲਣ ਤੋਂ ਬਾਅਦ, ਬਿੱਲ ਅੱਜ ਹੀ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਕੋਈ ਸਖ਼ਤ ਕਾਨੂੰਨ ਨਹੀਂ ਹੈ।

ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ। ਪੰਜਾਬ ਵਿੱਚ ਲੰਬੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ। ਬੇਅਦਬੀ ਦੇ ਮਾਮਲਿਆਂ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ।

Read More: ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ, ਅਹਿਮ ਮੁੱਦੇ ‘ਤੇ ਚਰਚਾ

Scroll to Top