ਫੌਜਾ ਸਿੰਘ

ਪੰਜਾਬ ਵਿਧਾਨ ਸਭਾ ਵੱਲੋਂ ਪ੍ਰਸਿੱਧ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 15 ਜੁਲਾਈ 2025: ਅੱਜ ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਮਤੇ ‘ਤੇ, ਪੰਜਾਬ ਵਿਧਾਨ ਸਭਾ ਨੇ ਪ੍ਰਸਿੱਧ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਡਾ. ਰਵਜੋਤ ਸਿੰਘ ਨੇ 114 ਸਾਲਾ ਫੌਜਾ ਸਿੰਘ ਦੇ ਸੜਕ ਹਾਦਸੇ ‘ਚ ਅਚਾਨਕ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਦੁਨੀਆ ਦੇ ਸਭ ਤੋਂ ਬਜ਼ੁਰਗ ਦੌੜਾਕ ਸਨ, ਜਿਨ੍ਹਾਂ ਨੇ ਮੈਰਾਥਨ ਦੌੜਾਂ ਰਾਹੀਂ ਦੁਨੀਆ ਭਰ ਦੇ ਸਿੱਖ ਭਾਈਚਾਰੇ ਦਾ ਮਾਣ ਵਧਾਇਆ।

ਕੈਬਿਨਟ ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੀਆਂ ਯਾਦਾਂ ‘ਚ ਰਹਿਣਗੇ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਦੇਣ। ਜ਼ਿਕਰਯੋਗ ਹੈ ਕਿ ਫੌਜਾ ਸਿੰਘ ਦੀ ਕੱਲ੍ਹ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ। ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਸੀ।

Read More: PM ਮੋਦੀ ਨੇ ਪ੍ਰਸਿੱਧ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Scroll to Top