ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਖਰੜ ਤੋਂ ਮੌਜੂਦਾ ਹਲਕਾ ਇੰਚਾਰਜ ਨੇ ਛੱਡੀ ਪਾਰਟੀ

18 ਜੁਲਾਈ 2025: ਸ਼੍ਰੋਮਣੀ ਅਕਾਲੀ ਦਲ (shromni akali dal) ਨੂੰ ਖਰੜ ਤੋਂ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਉਹ ਪਾਰਟੀ ਵਿੱਚ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ ਅਤੇ ਦੋ ਵਾਰ ਖਰੜ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ,

ਹਾਲਾਂਕਿ ਉਹ ਜਿੱਤ ਨਹੀਂ ਸਕੇ। ਰਣਜੀਤ ਸਿੰਘ ਗਿੱਲ ਨੂੰ ਸੁਖਬੀਰ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ। ਅਕਾਲ ਤਖ਼ਤ ਸਾਹਿਬ (akal takhat sahib) ਤੋਂ ਜਥੇਦਾਰਾਂ ਨੂੰ ਹਟਾਉਣਾ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਡੂੰਘਾ ਰੋਸ ਸੀ। ਪਾਰਟੀ ਦੀਆਂ ਅੰਦਰੂਨੀ ਕਮੇਟੀਆਂ ਵਿੱਚ ਹਲਕੇ ਦੇ ਆਗੂਆਂ ਨੂੰ ਨਜ਼ਰਅੰਦਾਜ਼ ਕਰਨਾ ਅਤੇ ਬਾਹਰੀ ਲੋਕਾਂ ਨੂੰ ਜ਼ਿੰਮੇਵਾਰੀਆਂ ਦੇਣਾ। ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਸਥਾਨਕ ਵਰਕਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਹੁਣ ਉਨ੍ਹਾਂ ਨੇ ਪਾਰਟੀ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਲਈ ਹੈ।

Read More: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ, ਸੁਖਬੀਰ ਸਿੰਘ ਬਾਦਲ ਕਰਨਗੇ ਪ੍ਰਧਾਨਗੀ

Scroll to Top