Jalandhar Police

ਜਲੰਧਰ ਪੁਲਿਸ ਨੇ ਨਗਰ ਨਿਗਮ ਨਾਲ ਮਿਲ ਕੇ ਗੈਰ-ਕਾਨੂੰਨੀ ਢਾਂਚਾ ਢਾਹਿਆ

ਜਲੰਧਰ , 24 ਜੁਲਾਈ 2025: ਪੰਜਾਬ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਜਲੰਧਰ ਪੁਲਿਸ (Jalandhar Police) ਅਤੇ ਨਗਰ ਨਿਗਮ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਹਰਦਿਆਲ ਨਗਰ ਇਲਾਕੇ ‘ਚ ਰਹਿਣ ਵਾਲੇ ਵਿਜੇ ਕੁਮਾਰ ਉਰਫ ਲੱਡੂ ਦੇ ਘਰ ਦੇ ਬਾਹਰ ਬਣਿਆ ਗੈਰ-ਕਾਨੂੰਨੀ ਢਾਂਚਾ ਅੱਜ ਪੁਲਿਸ ਦੀ ਮੌਜੂਦਗੀ ‘ਚ ਢਾਹ ਦਿੱਤਾ ਗਿਆ।

ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਦੇ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਪਹਿਲਾਂ ਵੀ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਤੋਂ ਬਾਅਦ ਅੱਜ ਸਵੇਰੇ ਨਗਰ ਨਿਗਮ ਅਤੇ ਪੁਲਿਸ ਦੀ ਸਾਂਝੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜੇਸੀਬੀ ਦੀ ਮੱਦਦ ਨਾਲ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ।

ਇਸ ਕਾਰਵਾਈ ਦੌਰਾਨ ਭਾਰੀ ਪੁਲਿਸ (Jalandhar Police) ਫੋਰਸ ਤਾਇਨਾਤ ਕੀਤੀ ਗਈ ਸੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਿਆ ਜਾ ਸਕੇ। ਏਸੀਪੀ ਆਤਿਸ਼ ਭਾਟੀਆ ਨੇ ਕਿਹਾ ਕਿ ਮੁਲਜ਼ਮ ਵਿਜੇ ਕੁਮਾਰ ਵਿਰੁੱਧ ਨਸ਼ਾ ਤਸਕਰੀ ਨਾਲ ਸਬੰਧਤ 20 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਵਿਜੇ ਦਾ ਪੂਰਾ ਪਰਿਵਾਰ ਇਸ ਸਮੇਂ ਕਪੂਰਥਲਾ ਜੇਲ੍ਹ ‘ਚ ਬੰਦ ਹੈ। ਪਰਿਵਾਰ ਦੇ ਕਈ ਮੈਂਬਰ ਇਸ ਤਸਕਰੀ ਨੈੱਟਵਰਕ ‘ਚ ਸ਼ਾਮਲ ਸਨ, ਜਿਨ੍ਹਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Read More: ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ਾਂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Scroll to Top