Bathinda canal accident

CM ਭਗਵੰਤ ਮਾਨ ਨੇ 11 ਜਣਿਆ ਦੀ ਜਾਨ ਬਚਾਉਣ ਵਾਲੇ ਕ੍ਰਿਸ਼ਨ ਕੁਮਾਰ ਤੇ ਜਸਕਰਨ ਸਿੰਘ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 26 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਸਰਹਿੰਦ ਨਹਿਰ ਹਾਦਸੇ ‘ਚ 11 ਜਣਿਆਂ ਦੀ ਜਾਨ ਬਚਾਉਣ ਵਾਲੇ ਕ੍ਰਿਸ਼ਨ ਕੁਮਾਰ ਪਾਸਵਾਨ ਅਤੇ ਜਸਕਰਨ ਸਿੰਘ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਦੋਵਾਂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੁਲਾਇਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਦਲੇਰਾਨਾ ਕੰਮ ਲਈ ਆਜ਼ਾਦੀ ਦਿਵਸ ‘ਤੇ ਵਿਸ਼ੇਸ਼ ਸਨਮਾਨ ਦਾ ਐਲਾਨ ਕੀਤਾ ਹੈ।

ਹਾਲ ਹੀ ‘ਚ ਹੋਏ ਬਠਿੰਡਾ ਨਹਿਰ ਹਾਦਸੇ ‘ਚ ਇੱਕ ਵੱਡਾ ਦੁਖਾਂਤ ਟਲ ਗਿਆ ਜਦੋਂ ਕ੍ਰਿਸ਼ਨਾ ਅਤੇ ਜਸਕਰਨ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਨਹਿਰ ‘ਚ ਛਾਲ ਮਾਰ ਕੇ 11 ਜਣਿਆਂ ਦੀ ਜਾਨ ਬਚਾਈ। ਇਸ ਦਲੇਰਾਨਾ ਕੰਮ ਨੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਪੂਰੇ ਸੂਬੇ ‘ਚ ਹੀਰੋ ਬਣਾ ਦਿੱਤਾ।

ਮੁੱਖ ਮੰਤਰੀ ਮਾਨ ਨੇ ਨਾ ਸਿਰਫ਼ ਇਨ੍ਹਾਂ ਦੋਵਾਂ ਨੌਜਵਾਨਾਂ ਨਾਲ ਮੁਲਾਕਾਤ ਕੀਤੀ, ਸਗੋਂ ਉਨ੍ਹਾਂ ਨੂੰ ਭਰੋਸਾ ਵੀ ਦਿੱਤਾ ਕਿ ਆਜ਼ਾਦੀ ਦਿਵਸ (15 ਅਗਸਤ) ਦੇ ਜਸ਼ਨਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਕ੍ਰਿਸ਼ਨਾ ਅਤੇ ਜਸਕਰਨ ਵਰਗੇ ਨੌਜਵਾਨ ਪੰਜਾਬ ਦੀ ਅਸਲ ਤਾਕਤ ਹਨ। ਉਨ੍ਹਾਂ ਦੀ ਬਹਾਦਰੀ ਅਤੇ ਨਿਰਸਵਾਰਥ ਸੇਵਾ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ।”

ਮੁੱਖ ਮੰਤਰੀ ਮਾਨ ਨੇ ਇਹ ਵੀ ਸੰਕੇਤ ਦਿੱਤਾ ਕਿ ਪੰਜਾਬ ਸਰਕਾਰ ਦੋਵਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਜਾਂ ਹੋਰ ਸਹਾਇਤਾ ਪ੍ਰਦਾਨ ਕਰਨ ਦੇ ਵਿਕਲਪਾਂ ‘ਤੇ ਵੀ ਵਿਚਾਰ ਕਰ ਰਹੀ ਹੈ, ਤਾਂ ਜੋ ਉਨ੍ਹਾਂ ਵਰਗੇ ਦਲੇਰ ਨਾਗਰਿਕਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

Read More: ਬਠਿੰਡਾ ‘ਚ 11 ਜਾਨਾਂ ਬਚਾਉਣ ਵਾਲੇ 4 ਪੁਲਿਸ ਮੁਲਾਜ਼ਮਾਂ ਨੂੰ ਮਿਲੇਗਾ ‘ਮੁੱਖ ਮੰਤਰੀ ਰਕਸ਼ਕ ਮੈਡਲ’

ਵਿਦੇਸ਼

Scroll to Top