27 ਜੁਲਾਈ 2025: ਹਰ ਦਿਨ ਨਸ਼ੇ ਦੇ ਕਾਰਨ ਹਜ਼ਾਰਾਂ ਨੌਜਵਾਨ ਮਰ ਰਹੇ ਹਨ, ਚਾਹੇ ਉਹ ਮੁੰਡੇ ਹੋਣ ਜਾ ਕੁੜੀਆਂ ਹਰ ਕੋਈ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ, ਅਜਿਹਾ ਹੀ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੀ, ਜਿਥੇ ਨਸ਼ੇ (drug) ਦੀ ਓਵਰਡੋਜ਼ ਕਾਰਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ ਹੈ|
ਦੱਸ ਦੇਈਏ ਕਿ ਕਪੂਰਥਲਾ (kapurthala) ਦੇ ਰਾਮਪੁਰ ਜਾਗੀਰ ਬਸਤੀ ਵਿੱਚ ਨਸ਼ੇ ਦੀ ਲਤ ਨੇ ਇੱਕ ਹੋਰ ਪਰਿਵਾਰ ਨੂੰ ਬਰਬਾਦ ਕਰ ਦਿੱਤਾ ਹੈ। 24 ਸਾਲਾ ਆਕਾਸ਼ਦੀਪ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਉਸਨੇ ਕਿਸੇ ਗਲਤ ਚੀਜ਼ ਦਾ ਟੀਕਾ ਲਗਾਇਆ ਸੀ, ਜਿਸ ਕਾਰਨ ਉਸਦੀ ਹਾਲਤ ਵਿਗੜ ਗਈ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਆਕਾਸ਼ਦੀਪ ਕੁਝ ਸਮਾਂ ਪਹਿਲਾਂ ਨਸ਼ਾ ਛੁਡਾਊ ਕੇਂਦਰ ਤੋਂ ਘਰ ਵਾਪਸ ਆਇਆ ਸੀ ਅਤੇ ਉਸਨੇ ਨਸ਼ਾ ਵੀ ਛੱਡ ਦਿੱਤਾ ਸੀ। ਉਸਦੇ ਪਿਤਾ ਬੱਗਾ ਸਿੰਘ ਦਾ ਕਹਿਣਾ ਹੈ ਕਿ ਪੁੱਤਰ ਨੇ ਦੁਬਾਰਾ ਨਸ਼ਾ ਨਹੀਂ ਕਰਨਾ ਸ਼ੁਰੂ ਕੀਤਾ ਸੀ, ਉਸਨੂੰ ਸ਼ੱਕ ਹੈ ਕਿ ਕਿਸੇ ਨੇ ਉਸਨੂੰ ਜ਼ਬਰਦਸਤੀ ਨਸ਼ਾ ਟੀਕਾ ਲਗਾਇਆ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਕਲੋਨੀ ਵਿੱਚ ਇੱਕ ਮਹੀਨੇ ਵਿੱਚ ਨਸ਼ੇ ਦੀ ਲਤ ਕਾਰਨ ਇਹ ਦੂਜੀ ਮੌਤ ਹੈ।
ਪੁਲਿਸ ਜਾਂਚ ਕਰ ਰਹੀ ਹੈ, ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ
ਜਾਣਕਾਰੀ ਦਿੰਦੇ ਹੋਏ ਡੱਲਾ ਸਾਹਿਬ ਪੁਲਿਸ ਚੌਕੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਤੋਤੀ ਨੇੜੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸਦੀ ਪਛਾਣ ਰਾਮਪੁਰ ਜਾਗੀਰ ਬਸਤੀ ਦੇ ਰਹਿਣ ਵਾਲੇ ਆਕਾਸ਼ਦੀਪ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਿਹਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ।
ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਮ੍ਰਿਤਕ ਰੀਨਾ ਦੇਵੀ ਦੀ ਮਾਂ ਅਤੇ ਪਿੰਡ ਵਾਸੀ ਕੁਲਵਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਪ੍ਰਸ਼ਾਸਨ ਅੱਖਾਂ ਮੀਟ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਨਸ਼ਾ ਤਸਕਰ ਬੇਖੌਫ਼ ਹੋ ਕੇ ਨੌਜਵਾਨਾਂ ਨੂੰ ਤਬਾਹੀ ਵੱਲ ਧੱਕ ਰਹੇ ਹਨ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਤਾਂ ਜੋ ਹੋਰ ਨੌਜਵਾਨ ਇਸ ਜਾਲ ਵਿੱਚ ਨਾ ਫਸਣ।
Read More: ਫਿਰੋਜ਼ਪੁਰ ਪੁਲਿਸ ਦੀ ਨ.ਸ਼ਾ ਤਸਕਰਾਂ ਵਿਰੁੱਧ ਕਾਰਵਾਈ, ਦੋ ਨ.ਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ