29 ਜੁਲਾਈ 2025: ਮੰਗਲਵਾਰ ਸਵੇਰੇ ਝਾਰਖੰਡ (jharkhand) ਦੇ ਦੇਵਘਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਦੱਸ ਦੇਈਏ ਕਿ ਹਾਦਸੇ ਵਿੱਚ ਪੰਜ ਕਾਂਵੜੀਆਂ ਦੀ ਮੌਤ ਹੋ ਗਈ। ਦਰਅਸਲ, ਕਾਂਵੜੀਆਂ ਨੂੰ ਲੈ ਕੇ ਜਾ ਰਿਹਾ ਵਾਹਨ ਇੱਕ ਹੋਰ ਵਾਹਨ ਨਾਲ ਟਕਰਾ ਗਿਆ, ਜਿਸ ਕਾਰਨ ਪੰਜ ਕਾਂਵੜੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਦੱਸ ਦੇਈਏ ਕਿ ਜਖਮੀਆਂ ਨੂੰ ਨੇੜਲੇ ਹਸਪਤਾਲ (hospital) ਲਿਜਾਇਆ ਜਾ ਰਿਹਾ ਹੈ|
ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ
ਦੁਮਕਾ ਜ਼ੋਨ ਦੇ ਇੰਸਪੈਕਟਰ ਜਨਰਲ ਸ਼ੈਲੇਂਦਰ ਕੁਮਾਰ ਨੇ ਕਿਹਾ ਕਿ ਹਾਦਸੇ ਵਿੱਚ ਪੰਜ ਕਾਂਵੜੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹਨ। ਇੱਕ ਹੋਰ ਅਧਿਕਾਰੀ ਨੇ ਕਿਹਾ ਕਿ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਹਾਦਸੇ ਵਿੱਚ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਨੇੜਲੇ ਸਰਕਾਰ ਅਤੇ ਹਸਪਤਾਲਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਟ੍ਰੈਫਿਕ ਪੁਲਿਸ ਦੇ ਐਸਪੀ ਲਕਸ਼ਮਣ ਪ੍ਰਸਾਦ ਨੇ ਦਾਅਵਾ ਕੀਤਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਪੰਜ ਤੋਂ ਵੱਧ ਹੈ। ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
Read More: ਹਜ਼ਾਰੀਬਾਗ ਦੀ ਆਇਰਨ ਫੈਕਟਰੀ ‘ਚ ਧ.ਮਾ.ਕਾ, ਕਈਂ ਜਣਿਆ ਦੇ ਮੌ.ਤ ਦਾ ਖਦਸ਼ਾ




