30 ਜੁਲਾਈ 2025: ਪੰਜਾਬ ਸਰਕਾਰ (punjab goverment) ਨੇ 30 ਜੁਲਾਈ ਯਾਨੀ ਕਿ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਕਈ ਮੁੱਦਿਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਲਈ ਇਸ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਲੈਂਡ ਪੂਲਿੰਗ ਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਫੀਡਬੈਕ ਲੈ ਸਕਦੇ ਹਨ। ਨਾਲ ਹੀ, ਸਰਕਾਰ ਹਸਪਤਾਲਾਂ ਬਾਰੇ ਫੈਸਲਾ ਲੈ ਸਕਦੀ ਹੈ।
Read More: ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ, ਅਹਿਮ ਮੁੱਦੇ ‘ਤੇ ਚਰਚਾ