CM ਮਾਨ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਦੇ ਰੈਗੂਲਰ ਕੀਤੇ ਗਏ ਕਰਮਚਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

30 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਅੱਜ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਦੇ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਸਮਾਗਮ ਸਵੇਰੇ 11 ਵਜੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਵੇਗਾ।

ਮੁੱਖ ਮੰਤਰੀ ਦਫ਼ਤਰ ਅਨੁਸਾਰ, ਇਸ ਮੌਕੇ ਵਿਭਾਗ ਦੇ ਨਵੇਂ ਰੈਗੂਲਰ (regulars) ਕੀਤੇ ਗਏ ਕਰਮਚਾਰੀਆਂ ਨੂੰ ਨਿੱਜੀ ਤੌਰ ‘ਤੇ ਨਿਯੁਕਤੀ ਪੱਤਰ ਸੌਂਪੇ ਜਾਣਗੇ। ਸਰਕਾਰ ਦਾ ਉਦੇਸ਼ ਵਿਭਾਗ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਥਾਈ ਸੇਵਾ ਦਾ ਲਾਭ ਦੇ ਕੇ ਪ੍ਰੇਰਿਤ ਕਰਨਾ ਅਤੇ ਵਿਭਾਗ ਦੀ ਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਸ ਮਹੱਤਵਪੂਰਨ ਮੌਕੇ ਦੀ ਕਵਰੇਜ ਨੂੰ ਯਕੀਨੀ ਬਣਾਉਣ ਲਈ ਚੰਡੀਗੜ੍ਹ ਸਥਿਤ ਸਾਰੇ ਮਾਨਤਾ ਪ੍ਰਾਪਤ ਮੀਡੀਆ ਪ੍ਰਤੀਨਿਧੀਆਂ ਨੂੰ ਪ੍ਰੋਗਰਾਮ ਲਈ ਸੱਦਾ ਦਿੱਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਪਹਿਲ ਕਰਮਚਾਰੀਆਂ ਦੇ ਮਨੋਬਲ ਨੂੰ ਵਧਾਏਗੀ ਅਤੇ ਸੂਬੇ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਦੇ ਕੰਮ ਨੂੰ ਤੇਜ਼ ਕਰੇਗੀ।

Read More: ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਸੁਰੱਖਿਆ ਲਈ ਚੁੱਕਿਆ ਅਹਿਮ ਕਦਮ

Scroll to Top