30 ਜੁਲਾਈ 2025: ਪੰਜਾਬ ਸਰਕਾਰ (punjab goverment) ਦੀ ਹਾਲ ਹੀ ਵਿੱਚ ਨੋਟੀਫਾਈ ਕੀਤੀ ਗਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ (highcourt) ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਦੱਸ ਦੇਈਏ ਕਿ ਇਹ ਪਟੀਸ਼ਨ ਡੇਰਾਬੱਸੀ ਦੇ ਵਸਨੀਕ ਨਵਿੰਦਰ ਪੀ.ਕੇ. ਸਿੰਘ ਦੁਆਰਾ ਦਾਇਰ ਕੀਤੀ ਗਈ ਹੈ।
ਉੱਥੇ ਹੀ ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲਾਂ ਦੌਰਾਨ ਅਦਾਲਤ ਨੂੰ ਦੱਸਿਆ ਕਿ ਸਰਕਾਰ ਦੁਆਰਾ 4 ਜੁਲਾਈ ਨੂੰ ਲਾਗੂ ਕੀਤੀ ਗਈ ਨੀਤੀ ਕਈ ਕਾਨੂੰਨੀ ਪ੍ਰਬੰਧਾਂ ਦੀ ਉਲੰਘਣਾ ਕਰਦੀ ਹੈ, ਜਿਸ ਵਿੱਚ ਸਮਾਜਿਕ ਅਤੇ ਵਾਤਾਵਰਣ ਪ੍ਰਭਾਵ ਮੁਲਾਂਕਣ, ਢੁਕਵਾਂ ਮੁਆਵਜ਼ਾ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਵਰਗੇ ਲਾਜ਼ਮੀ ਪਹਿਲੂ ਸ਼ਾਮਲ ਹਨ।
Read More: ਲੈਂਡ ਪੂਲਿੰਗ ਨੀਤੀ ਨੂੰ ਲੈ ਕੇ MP ਮਾਲਵਿੰਦਰ ਸਿੰਘ ਕੰਗ ਨੇ ਰੱਖੇ ਆਪਣੇ ਵਿਚਾਰ