CM ਮਾਨ ਤੇ ਅਰਵਿੰਦ ਕੇਜਰੀਵਾਲ ਪਹੁੰਚੇ ਸੁਨਾਮ, ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ

31 ਜੁਲਾਈ 2025: ਸ਼ਹੀਦ ਊਧਮ ਸਿੰਘ (Shaheed Udham Singh ) ਦੇ ਸ਼ਹੀਦੀ ਦਿਵਸ ‘ਤੇ ਅੱਜ (31 ਜੁਲਾਈ) ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਸ਼ਹੀਦ ਊਧਮ ਸਿੰਘ ਯਾਦਗਾਰ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਸ਼ਹੀਦ ਦੇ ਜੀਵਨ ਨਾਲ ਜੁੜੀਆਂ ਚੀਜ਼ਾਂ ਦੇਖੀਆਂ।

ਉਨ੍ਹਾਂ ਨੇ ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ (Shaheed Udham Singh Marg) ਰੱਖਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ 85 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਹੈ।

ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ

ਇਸ ਮੌਕੇ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵਵਿਦਿਆਲਾ ਦੀਆਂ ਭੈਣਾਂ ਨੇ ਮੁੱਖ ਮੰਤਰੀ ਭਗਵੰਤ, ਪਾਰਟੀ ਸੁਪਰੀਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰੱਖੜੀ ਬੰਨ੍ਹੀ। ਉਨ੍ਹਾਂ ਦੇ ਅਤੇ ਪੰਜਾਬ ਦੇ ਬਿਹਤਰ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪ੍ਰਧਾਨ ਅਮਨ ਅਰੋੜਾ ਉਨ੍ਹਾਂ ਦੇ ਨਾਲ ਸਨ।

Read More: CM ਮਾਨ ਪਹੁੰਚੇ ਲੁਧਿਆਣਾ, ਕਿਲਾ ਰਾਏਪੁਰ ਦੀਆਂ ਖੇਡਾਂ 1933 ਤੋਂ ਚੱਲ ਰਹੀਆਂ

Scroll to Top