Rakesh Tikait

ਰਾਕੇਸ਼ ਟਿਕੈਤ ਦਾ ਵੱਡਾ ਐਲਾਨ 31 ਜਨਵਰੀ ਨੂੰ ਮਨਾਇਆ ਜਾਵੇਗਾ ‘ਵਿਸ਼ਵਾਸਘਾਤ ਦਿਵਸ’

ਚੰਡੀਗੜ੍ਹ 30 ਜਨਵਰੀ 2022: ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਕੇਂਦਰ ਨੇ ਐਮਐਸਪੀ (MSP) ਲਈ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਹੋਇਆ। ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਕਾਨੂੰਨ ਦੀ ਮੰਗ ਲਈ ਕਿਸਾਨ 31 ਜਨਵਰੀ ਦਿਨ ਸੋਮਵਾਰ ਨੂੰ ‘ਵਿਸ਼ਵਾਸਘਾਤ ਦਿਵਸ’ (Betrayal Day) ਵਜੋਂ ਮਨਾਉਣ ਜਾ ਰਹੇ ਹਨ। ਐਮਐਸਪੀ ਲਈ ਕਾਨੂੰਨ ਨੂੰ ਲੈ ਕੇ ਇਨ੍ਹਾਂ ਦਿਨਾਂ ‘ਚ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਸਾਡੀ ਮੰਗ ਹੈ ਕਿ ਐਮਐਸਪੀ ਲਈ ਅਜਿਹਾ ਕਾਨੂੰਨ ਬਣਾਇਆ ਜਾਵੇ, ਜਿਸ ਦਾ ਕੇਂਦਰ ਸਰਕਾਰ ਨੇ ਦਿੱਲੀ ‘ਚ ਪ੍ਰਦਰਸ਼ਨ ਦੌਰਾਨ ਵਾਅਦਾ ਕੀਤਾ ਸੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਦੇ ਨਾਲ ਹੀ ਅਸੀਂ ਮੰਗ ਕਰਦੇ ਹਾਂ ਕਿ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਵਾਪਸ ਲਿਆ ਜਾਵੇ।

Scroll to Top