ਦਿੱਲੀ, 31 ਜੁਲਾਈ 2025: USA Tariffs on India: ਕੇਂਦਰੀ ਮੰਤਰੀ ਪਿਊਸ਼ ਗੋਇਲ ਰਾਜ ਸਭਾ ‘ਚ ਅਮਰੀਕੀ ਟੈਰਿਫ ਦੇ ਮੁੱਦੇ ਦਾ ਜਵਾਬ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦਰਾਮਦਾਂ ‘ਤੇ 10-50 ਫੀਸਦੀ ਟੈਰਿਫ ਲਗਾਉਣ ਦੀ ਗੱਲ ਹੋਈ ਹੈ ਅਤੇ ਦੁਵੱਲੇ ਵਪਾਰ ਸਮਝੌਤੇ ‘ਤੇ ਗੱਲਬਾਤ ਹੋਈ ਹੈ। ਪਿਊਸ਼ ਗੋਇਲ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ਵਿਚਕਾਰ ਚਾਰ ਦੌਰ ਦੀ ਗੱਲਬਾਤ ਹੋਈ ਹੈ। ਇਸ ਦੇ ਨਾਲ ਹੀ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਬੈਠਕਾਂ ਹੋ ਰਹੀਆਂ ਹਨ।
ਅਮਰੀਕੀ ਰਾਸ਼ਟਰਪਤੀ ਟਰੰਪ ਦੇ ਢਹਿ ਚੁੱਕੀ ਅਰਥਵਿਵਸਥਾ ‘ਤੇ ਬਿਆਨ ‘ਤੇ, ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਸਵਾਲ ਇਹ ਹੈ ਕਿ ਟਰੰਪ ਨੇ 30-32 ਵਾਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਜੰਗਬੰਦੀ ਕਰਵਾਉ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜ ਭਾਰਤੀ ਜਹਾਜ਼ ਡਿੱਗੇ। ਟਰੰਪ ਹੁਣ ਕਹਿੰਦਾ ਹੈ ਕਿ ਉਹ 25 ਫੀਸਦੀ ਟੈਰਿਫ (Tariffs) ਲਗਾਉਣਗੇ। ਪ੍ਰਧਾਨ ਮੰਤਰੀ ਮੋਦੀ ਜਵਾਬ ਕਿਉਂ ਨਹੀਂ ਦੇ ਪਾ ਰਹੇ? ਅਸਲ ਕਾਰਨ ਕੀ ਹੈ? ਉਨ੍ਹਾਂ ਦੇ ਹੱਥਾਂ ‘ਚ ਕੰਟਰੋਲ ਕਿਸਦਾ ਹੈ?
ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤੀ ਅਰਥਵਿਵਸਥਾ ਨੂੰ ਮ੍ਰਿਤ ਅਰਥਵਿਵਸਥਾ ਕਹਿਣ ‘ਤੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੇ ਇਹ ਤੱਥ ਦੱਸਿਆ ਹੈ।
ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਪੂਰੀ ਦੁਨੀਆ ਜਾਣਦੀ ਹੈ ਕਿ ਭਾਜਪਾ ਨੇ ਅਡਾਨੀ ਦੀ ਮਦਦ ਕਰਨ ਲਈ ਭਾਰਤੀ ਅਰਥਵਿਵਸਥਾ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਟਰੰਪ ਸਹੀ ਹਨ। ਪ੍ਰਧਾਨ ਮੰਤਰੀ ਮੋਦੀ ਅਤੇ ਵਿੱਤ ਮੰਤਰੀ ਨੂੰ ਛੱਡ ਕੇ ਹਰ ਕੋਈ ਜਾਣਦਾ ਹੈ ਕਿ ਭਾਰਤ ਦੀ ਅਰਥਵਿਵਸਥਾ ਮਰੀ ਹੋਈ ਹੈ।
ਰਾਹੁਲ ਗਾਂਧੀ ਦਾ ਇਹ ਬਿਆਨ ਟਰੰਪ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਮੈਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਕਿ ਰੂਸ ਅਤੇ ਭਾਰਤ ਆਪਣੀ ਮਰੀ ਹੋਈ ਆਰਥਿਕਤਾ ਨੂੰ ਕਿਵੇਂ ਸੰਭਾਲਦੇ ਹਨ।
Read More: ਅਮਰੀਕਾ ਵੱਲੋਂ 1 ਅਗਸਤ ਤੋਂ ਭਾਰਤ ‘ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ