ਹਰਿਆਣਾ 31 ਜੁਲਾਈ 2025: ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਅੱਜ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਰਾਜਪਾਲ ਦੇ ਨਾਲ ਉਨ੍ਹਾਂ ਦੀ ਪਤਨੀ ਮਿੱਤਰਾ ਘੋਸ਼ ਵੀ ਸਨ।
ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਮੈਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਹੁਤ ਸਿੱਖਿਆ ਮਿਲੀ। ਉਨ੍ਹਾਂ ਨੇ ਮੈਨੂੰ ਮਾਰਗਦਰਸ਼ਨ ਅਤੇ ਸੁਝਾਅ ਦਿੱਤੇ, ਜੋ ਹਰਿਆਣਾ ਦੇ ਪ੍ਰਸ਼ਾਸਨ ਸੰਬੰਧੀ ਮੇਰੇ ਲਈ ਬਹੁਤ ਲਾਭਦਾਇਕ ਹੋਣਗੇ।
ਜਿਕਰਯੋਗ ਹੈ ਕਿ 22 ਜੁਲਾਈ ਨੂੰ ਹਰਿਆਣਾ ਦੇ ਨਵੇਂ ਨਿਯੁਕਤ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ (Prof. Ashim Kumar Ghosh) ਨੇ ਹਰਿਆਣਾ ਦੇ 19ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ, ਜਸਟਿਸ ਸ਼ੀਲ ਨਾਗੂ ਨੇ ਹਰਿਆਣਾ ਰਾਜ ਭਵਨ ਵਿਖੇ ਇੱਕ ਸਮਾਰੋਹ ‘ਚ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਅਹੁਦੇ ਅਤੇ ਵਫ਼ਾਦਾਰੀ ਦੀ ਸਹੁੰ ਚੁਕਾਈ ਸੀ।
Read More: ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਹਰਿਆਣਾ ਦੇ ਰਾਜਪਾਲ ਵਜੋਂ ਸਹੁੰ ਚੁੱਕੀ