ਜਸਵੀਰ ਸਿੰਘ ਗੜ੍ਹੀ

ਜਸਵੀਰ ਸਿੰਘ ਗੜ੍ਹੀ ਨੇ ਹਰਪਾਲ ਸਿੰਘ ਚੀਮਾ ਨਾਲ ਅਨੁਸੂਚਿਤ ਜਾਤੀਆਂ ਸੰਬੰਧਿਤ ਮੁੱਦਿਆਂ ‘ਤੇ ਕੀਤੀ ਚਰਚਾ

ਚੰਡੀਗੜ੍ਹ, 31 ਜੁਲਾਈ 2025: ਅੱਜ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ।

ਜਸਵੀਰ ਸਿੰਘ ਗੜ੍ਹੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਮਿਸ਼ਨ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਛੇਤੀ ਨਿਪਟਾਰੇ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਤਾਂ ਜੋ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਨਿਆਂ ਦੀ ਪ੍ਰਕਿਰਿਆ ਨੂੰ ਤੇਜ਼ ਅਤੇ ਸੁਚਾਰੂ ਬਣਾਇਆ ਜਾ ਸਕੇ।

ਉਨ੍ਹਾਂ ਇਹ ਵੀ ਤਾਕੀਦ ਕੀਤੀ ਕਿ ਕਮਿਸ਼ਨ ‘ਤੇ ਮੌਜੂਦਾ ਕੰਮ ਦੇ ਬੋਝ ਨੂੰ ਦੇਖਦੇ ਹੋਏ ਵਾਧੂ ਸਟਾਫ ਦਾ ਪ੍ਰਬੰਧ ਕੀਤਾ ਜਾਵੇ। ਗੜ੍ਹੀ ਨੇ ਕਿਹਾ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਮਿਸ਼ਨ ਨਾਲ ਸਬੰਧਤ ਸਾਰੇ ਮਾਮਲਿਆਂ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿੱਤਾ।

Read More: ਜਸਵੀਰ ਸਿੰਘ ਗੜ੍ਹੀ ਭਲਕੇ ਪੰਜਾਬ ਸਿਵਲ ਸਕੱਤਰੇਤ ਵਿਖੇ ਲੋ

Scroll to Top