MP ਸੁਖਜਿੰਦਰ ਰੰਧਾਵਾ ਦਾ ਦਾਅਵਾ, ਜੱਗੂ ਭਗਵਾਨਪੁਰੀਆ ਨੇ ਮੇਰੇ ਪੁੱਤ ਨੂੰ ਮਾਰਨ ਦੀ ਦਿੱਤੀ ਧਮਕੀ

ਪੰਜਾਬ, 01 ਅਗਸਤ 2025: ਪੰਜਾਬ ਕਾਂਗਰਸ ਦੇ ਸੰਸਦ ਮੈਂਬਰ, ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਰੰਧਾਵਾ ਨੂੰ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਇਸ ਸੰਬੰਧੀ ਲਿਖਿਆ ਕਿ ਉਨ੍ਹਾਂ ਦਾ ਇੱਕ ਸਾਥੀ ਉਨ੍ਹਾਂ ਦੇ ਪੁੱਤਰ ਨੂੰ ਮਿਲਣ ਗਿਆ ਸੀ। ਇਸ ਮੁਲਾਕਾਤ ਤੋਂ ਇੱਕ ਘੰਟੇ ਬਾਅਦ ਹੀ ਗੋਲੀਬਾਰੀ ਹੋਈ।

ਸੁਖਜਿੰਦਰ ਸਿੰਘ ਰੰਧਾਵਾ ਨੇ ਸਰਕਾਰ ‘ਤੇ ਦੋਸ਼ ਲਗਾਇਆ ਕਿ ਪੰਜਾਬ ਨੂੰ ਗੈਂਗਸਟਰਾਂ ਦਾ ਅੱਡਾ ਬਣਾ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ ਅਜਿਹੀਆਂ ਘਟਨਾਵਾਂ ਆਮ ਲੋਕਾਂ ‘ਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।

ਸੁਖਜਿੰਦਰ ਰੰਧਾਵਾ

ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਫਤਿਹਗੜ੍ਹ ਚੂੜੀਆਂ ਕਸਬੇ ‘ਚ ਪਰਮਿੰਦਰ ਸਿੰਘ ਦੇ ਦਸਤਾਰ ਸੈਂਟਰ ‘ਤੇ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਚਲਾਈਆਂ। ਇਹ ਘਟਨਾ ਵੀਰਵਾਰ ਸਵੇਰੇ 11 ਵਜੇ ਵਾਪਰੀ। ਰੰਧਾਵਾ ਦਾ ਪੁੱਤਰ ਉਕਤ ਘਟਨਾ ਤੋਂ ਇੱਕ ਘੰਟਾ ਪਹਿਲਾਂ ਤੱਕ ਉੱਥੇ ਮੌਜੂਦ ਸੀ। ਇਸ ਪੂਰੇ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ – ਅੱਜ ਜੋ ਗੈਂਗਸਟਰ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ ਉਹ ਕਾਂਗਰਸ ਦੀ ਹੀ ਪੈਦਾਵਾਰ ਹਨ।

Read More: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ PM ਮੋਦੀ ਨੂੰ ਲਿਖਿਆ ਪੱਤਰ, ਅੰਮ੍ਰਿਤਸਰ ਨੂੰ ਐਲਾਨਿਆ ਜਾਵੇ “ਨੋ ਵਾਰ ਜ਼ੋਨ”

Scroll to Top