ਗੁਰਮੀਤ ਸਿੰਘ ਖੁੱਡੀਆਂ

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 01 ਅਗਸਤ 2025: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ‘ਚ 11 ਨੌਜਵਾਨਾਂ ਨੂੰ ਖੇਤੀਬਾੜੀ ਵਿਕਾਸ ਅਧਿਕਾਰੀਆਂ (ਏ.ਡੀ.ਓ.) ਵਜੋਂ ਨਿਯੁਕਤੀ ਪੱਤਰ ਸੌਂਪੇ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਵੇਂ ਨਿਯੁਕਤ ਏ.ਡੀ.ਓ. ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਅਣਥੱਕ ਮਿਹਨਤ ਕਰਨ ਅਤੇ ਸਮਰਪਣ ਅਤੇ ਇਮਾਨਦਾਰੀ ਨਾਲ ਆਪਣੀਆਂ ਡਿਊਟੀਆਂ ਨਿਭਾ ਕੇ ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਪ੍ਰੇਰਿਤ ਕੀਤਾ।

ਖੇਤੀਬਾੜੀ ਵਿਭਾਗ ਦੀ ਭਰਤੀ ਮੁਹਿੰਮ ਬਾਰੇ ਖੁੱਡੀਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ 20 ਮਈ, 2025 ਨੂੰ 184 ਖੇਤੀਬਾੜੀ ਵਿਕਾਸ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਨ੍ਹਾਂ 11 ਨਵ-ਨਿਯੁਕਤ ਏ.ਡੀ.ਓਜ਼ ਦੀ ਭਰਤੀ ਨਾਲ, ਵਿਭਾਗ ‘ਚ ਭਰਤੀ ਕੀਤੇ ਗਏ ਏ.ਡੀ.ਓਜ਼ ਦੀ ਕੁੱਲ ਗਿਣਤੀ ਹੁਣ 195 ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਨੌਜਵਾਨਾਂ ਨੂੰ 55000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਡਾ. ਬਸੰਤ ਗਰਗ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ।

Read More: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੈਗਾ ਫੂਡ ਪਾਰਕ ਦਾ ਕੀਤਾ ਨਿਰੀਖਣ

Scroll to Top