ਪੰਜਾਬ, 02 ਅਗਸਤ 2025: Punjab Weather News: ਪੰਜਾਬ ਦੇ ਕਈਂ ਹਿੱਸਿਆਂ ‘ਚ ਖ਼ਾਸ ਕਰਕੇ ਪਹਾੜੀਆਂ ਨਾਲ ਲੱਗਦੇ ਇਲਾਕਿਆਂ ‘ਚ ਬੱਦਲਵਾਈ ਛਾਈ ਹੋਈ ਹੈ | ਮੋਹਾਲੀ ਤੇ ਚੰਡੀਗੜ੍ਹ ਸਮੇਤ ਕਈਂ ਇਲਾਕਿਆਂ ‘ਚ ਬੀਤੇ ਦਿਨ ਹਲਕਾ ਮੀਂਹ ਪਿਆ | ਪਿਛਲੇ ਦਿਨ ਪੰਜਾਬ ‘ਚ ਹੋਈ ਭਾਰੀ ਮੀਂਹ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ।
ਇਸ ਦਰਮਿਆਨ ਅੱਜ ਵੀ ਪੰਜਾਬ ਭਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਕਰਯੋਗ ਹੈ ਕਿ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਪੰਜਾਬ ਭਰ ‘ਚ ਹਲਕਾ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 3 ਅਤੇ 4 ਅਗਸਤ ਨੂੰ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਤਾਰੀਖਾਂ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ।
ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਹਾਲਾਂਕਿ, 3 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਅੰਮ੍ਰਿਤਸਰ, ਐਸ.ਏ.ਐਸ. ਨਗਰ, ਮੋਗਾ, ਬਰਨਾਲਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ ਅਤੇ ਬਠਿੰਡਾ ਜ਼ਿਲ੍ਹਿਆਂ ‘ਚ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦਾ ਨਵਾਂ ਪੜਾਅ 4 ਅਗਸਤ ਤੋਂ ਸ਼ੁਰੂ ਹੋਵੇਗਾ ਅਤੇ 4 ਅਤੇ 5 ਅਗਸਤ ਨੂੰ ਪੰਜਾਬ ‘ਚ ਭਾਰੀ ਮੀਂਹ ਪੈ ਸਕਦਾ ਹੈ |
Read More: Punjab Weather: ਪੰਜਾਬ ‘ਚ ਔਸਤ ਨਾਲੋਂ 9 ਫੀਸਦੀ ਘੱਟ ਮੀਂਹ ਦਰਜ, ਅਗਸਤ ‘ਚ ਭਾਰੀ ਮੀਂਹ ਦੀ ਸੰਭਾਵਨਾ