20ਵੀਂ ਕਿਸ਼ਤ ਜਾਰੀ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ, ਹਰਿਆਣਾ ਦੇ 16.77 ਲੱਖ ਕਿਸਾਨਾਂ ਨੂੰ ਮਿਲਿਆ ਲਾਭ

ਹਰਿਆਣਾ, 02 ਅਗਸਤ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਧੀਨ ਦੇਸ਼ ਦੇ 9 ਕਰੋੜ 70 ਲੱਖ ਕਿਸਾਨਾਂ ਦੇ ਖਾਤਿਆਂ ‘ਚ 20ਵੀਂ ਕਿਸ਼ਤ ਜਾਰੀ ਕੀਤੀ ਅਤੇ 20 ਹਜ਼ਾਰ 500 ਕਰੋੜ ਰੁਪਏ ਦਾ ਲਾਭ ਦਿੱਤਾ।

ਇਸ ਤਹਿਤ ਹਰਿਆਣਾ ਦੇ 16.77 ਲੱਖ ਕਿਸਾਨਾਂ ਦੇ ਖਾਤਿਆਂ ‘ਚ 353 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਵਾਈ ਕੀਤੀ ਹੈ। ਇਸ ਦੌਰਾਨ ਜ਼ਿਲ੍ਹਾ ਪੰਚਕੂਲਾ ‘ਚ ਪ੍ਰਧਾਨ ਮੰਤਰੀ ਕਿਸਾਨ ਉਤਸਵ ਦਿਵਸ ਰਾਜ ਪੱਧਰੀ ਸਮਾਗਮ ਕਰਵਾਇਆ , ਜਿਸ ‘ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮਾਂ ਦੌਰਾਨ, ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਸੰਬੋਧਨ ਨੂੰ ਲਾਈਵ ਸੁਣਿਆ ਗਿਆ।

ਆਪਣੇ ਸੰਬੋਧਨ ‘ਚ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤੀ 20ਵੀਂ ਕਿਸ਼ਤ ਦੀ ਵੰਡ ਸਿਰਫ਼ ਇੱਕ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਦੇਸ਼ ਦੇ ਕਿਸਾਨਾਂ ਨੂੰ ਦਿੱਤੇ ਗਏ ਭਰੋਸੇ ਦਾ ਸਬੂਤ ਹੈ। ਇਹ ਉਸ ਸੰਕਲਪ ਦੀ ਪੁਸ਼ਟੀ ਹੈ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਭਲਾਈ ਲਈ ਲਿਆ ਹੈ। ਮੁੱਖ ਮੰਤਰੀ ਨੇ 20ਵੀਂ ਕਿਸ਼ਤ ਜਾਰੀ ਕਰਨ ਲਈ ਰਾਜ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਇਹ ਯੋਜਨਾ ਤਹਿਤ ਭਾਰਤ ਸਰਕਾਰ ਵੱਲੋਂ ਛੋਟੇ ਅਤੇ ਮੱਧ ਵਰਗ ਦੇ ਕਿਸਾਨਾਂ ਨੂੰ 2-2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਦੇ ਰੂਪ ‘ਚ ਸਿੱਧੀ ਸਹਾਇਤਾ ਦਿੱਤੀ ਜਾਂਦੀ ਹੈ। ਹਰਿਆਣਾ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਆਮਦਨ ਵਧਾਉਣ, ਤਕਨੀਕੀ ਨਵੀਨਤਾ ਅਤੇ ਪਾਣੀ ਸੰਭਾਲ ਵਰਗੇ ਖੇਤਰਾਂ ‘ਚ ਵੀ ਮਿਸਾਲੀ ਕੰਮ ਕੀਤਾ ਗਿਆ ਹੈ।

Read More: ਹਰਿਆਣਾ ਕੈਬਨਿਟ ਵੱਲੋਂ ਜਨਮ ਤੇ ਮੌ.ਤ ਰਜਿਸਟ੍ਰੇਸ਼ਨ ਲਈ ਨਵੇਂ ਨਿਯਮਾਂ ਨੂੰ ਪ੍ਰਵਾਨਗੀ

Scroll to Top