ਲੁਧਿਆਣਾ, 04 ਅਗਸਤ 2025: ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅਗਲੇ ਪੜਾਅ ‘ਤੇ ਲਿਜਾਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਨਸ਼ਿਆਂ ਵਿਰੁੱਧ ਲੜਨ ਲਈ ਪੰਜਾਬ ਦੇ ਹਰ ਪਿੰਡ ਅਤੇ ਵਾਰਡ ‘ਚ ਡਿਫੈਂਸ ਕਮੇਟੀਆਂ ਬਣਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਤੋਂ ਇਸਦੀ ਸ਼ੁਰੂਆਤ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਹੁਣ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪਿੰਡ ਅਤੇ ਵਾਰਡ ਪੱਧਰ ‘ਤੇ ਡਿਫੈਂਸ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਕਮੇਟੀਆਂ ‘ਚ ਮੈਂਬਰਾਂ ਦੀ ਗਿਣਤੀ ਆਬਾਦੀ ਦੇ ਆਧਾਰ ‘ਤੇ ਹੋਵੇਗੀ। ਕਮੇਟੀ ‘ਚ ਘੱਟੋ-ਘੱਟ 10 ਅਤੇ ਵੱਧ ਤੋਂ ਵੱਧ 20 ਮੈਂਬਰ ਹੋਣਗੇ। ਇਨ੍ਹਾਂ ਡਿਫੈਂਸ ਕਮੇਟੀਆਂ ‘ਚ ਸੇਵਾਮੁਕਤ ਸੈਨਿਕਾਂ, ਅਧਿਆਪਕਾਂ ਅਤੇ ਨੰਬਰਦਾਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਇਨ੍ਹਾਂ ਸਾਰਿਆਂ ਨੂੰ ਆਪਣੇ-ਆਪਣੇ ਇਲਾਕਿਆਂ ‘ਚ ਨਸ਼ਿਆਂ ਨੂੰ ਖਤਮ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਵੀ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਪਾਠਕ੍ਰਮ ਪੜਾਉਣ ਦਾ ਫੈਸਲਾ ਕੀਤਾ ਹੈ | ਜਿਸ ‘ਚ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਸ਼ਾਮਲ ਹੋਣਗੇ |
Read More: CM ਮਾਨ ਅੱਜ ਜਾਣਗੇ ਲੁਧਿਆਣਾ, ‘ਨਸ਼ਾ ਮੁਕਤੀ ਮੋਰਚਾ’ ਦੇ ਜ਼ੋਨ ਇੰਚਾਰਜਾਂ ਨਾਲ ਕਰਨਗੇ ਮੀਟਿੰਗ