6 ਅਗਸਤ 2025: ਮੋਹਾਲੀ (mohali) ਦੇ ਉਦਯੋਗਿਕ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਸਿਲੰਡਰ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਇਸ ਹਾਦਸੇ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਫੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਫਿਲਹਾਲ ਧਮਾਕੇ ਦਾ ਸਹੀ ਕਾਰਨ ਸਪੱਸ਼ਟ ਨਹੀਂ ਹੈ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
Read More: ਮੋਹਾਲੀ ਪੁਲਿਸ ਨੇ ਮਾਰਿਆ ਛਾਪਾ, ਲੋਕਾਂ ਨੂੰ ਕਰਦੇ ਸੀ ਬਲੈਕਮੇਲ




