6 ਅਗਸਤ 2025: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ । ਇਸ ਲਈ ਉਹ ਪੂਰੇ ਸਿੱਖ ਪਹਿਰਾਵੇ ਵਿੱਚ ਸਵੇਰੇ ਨੰਗੇ ਪੈਰੀਂ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਮੰਤਰੀ ਹਰਜੋਤ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਅੱਗੇ ਪੇਸ਼ ਹੋਏ , ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਇਤਰਾਜ਼ਯੋਗ ਸਮਾਗਮ ਤੋਂ ਬਾਅਦ ਤਲਬ ਕੀਤਾ ਗਿਆ ਸੀ ।
ਦੱਸ ਦੇਈਏ ਕਿ 24 ਜੁਲਾਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਪੰਜਾਬ ਭਾਸ਼ਾ ਵਿਭਾਗ ਵੱਲੋਂ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਪ੍ਰੋਗਰਾਮ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਨੇ ਪੇਸ਼ਕਾਰੀ ਦਿੱਤੀ। ਸ੍ਰੀ ਅਕਾਲ ਤਖ਼ਤ ਨੇ ਪ੍ਰੋਗਰਾਮ ਵਿੱਚ ਨੱਚਣ-ਗਾਉਣ ‘ਤੇ ਨਾਰਾਜ਼ਗੀ ਪ੍ਰਗਟ ਕੀਤੀ।
1 ਅਗਸਤ ਨੂੰ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਉਸ ਦਿਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਦੋਵਾਂ ਨੂੰ 6 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ। ਹਾਲਾਂਕਿ, ਜ਼ਫ਼ਰ ਵਿਦੇਸ਼ ਵਿੱਚ ਹੋਣ ਕਰਕੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੱਸਿਆ ਹੈ ਕਿ ਪਰਿਵਾਰਕ ਸਮਾਗਮ ਕਾਰਨ ਉਹ ਬਾਅਦ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਗੇ। ਉਸਦੀ ਮੰਗ ਮੰਨ ਲਈ ਗਈ ਹੈ।
Read More: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼




