ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਪੰਜਾਬ, 06 ਅਗਸਤ 2025: ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇਹ ਪੇਸ਼ੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਸਬੰਧੀ ਸੀ, ਜਿਸ ‘ਚ ਪੰਜ ਸਿੱਖ ਸਹਿਬਾਨਾਂ ਨੇ ਹਰਜੋਤ ਸਿੰਘ ਬੈਂਸ ਨੂੰ ਤਲਬ ਕੀਤਾ ਸੀ। ਇਸ ਦੋਰਾਨ ਹਰਜੋਤ ਸਿੰਘ ਬੈਂਸ ਨੇ ਆਪਣੀ ਗਲਤੀ ਮੰਨ ਲਈ ਅਤੇ ਧਾਰਮਿਕ ਸਜ਼ਾ ਸਵੀਕਾਰ ਕਰ ਲਈ

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਹਰਜੋਤ ਸਿੰਘ ਬੈਂਸ ਨੇ ਆਪਣੀ ਗਲਤੀ ਮੰਨ ਲਈ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗੀ ਹੈ। ਬਦਲੇ ‘ਚ ਉਨ੍ਹਾਂ ਨੂੰ ਧਾਰਮਿਕ ਸੇਵਾ ਦੇ ਰੂਪ ‘ਚ ਸਜ਼ਾ ਵੀ ਦਿੱਤੀ ਗਈ ਹੈ। ਇਸਦੇ ਨਾਲ ਹੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫ਼ਰ ਨੂੰ ਵੀ ਤਲਬ ਕੀਤਾ ਸੀ | ਉਹ ਵਿਦੇਸ਼ ਹੋਣ ਕਾਰਨ ਪੇਸ਼ ਨਹੀਂ ਹੋਏ ਅਤੇ ਬਾਅਦ ‘ਸੀ ਆਪਣਾ ਪੱਖ ਰੱਖਣਗੇ |

ਪ੍ਰਾਪਤ ਜਾਣਕਾਰੀ ਮੁਤਾਬਕ ਮੰਤਰੀ ਹਰਜੋਤ ਬੈਂਸ (Harjot Singh Bains) ਹੁਣ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਪੈਦਲ ਜਾਣਗੇ। ਇਸ ਦੇ ਨਾਲ ਹੀ ਉਹ ਦਿੱਲੀ ਸਥਿਤ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ‘ਚ ਜੋੜਿਆਂ ਦੀ ਸੇਵਾ ਵੀ ਕਰਨਗੇ। ਜਦੋਂ ਕਿ ਅਨੰਦਪੁਰ ਸਾਹਿਬ ‘ਚ ਉਹ ਦੋ ਦਿਨ ਝਾੜੂ ਲਗਾਉਣ ਦੀ ਸੇਵਾ ਕਰਨਗੇ ਅਤੇ 1100 ਰੁਪਏ ਦੀ ਦੇਗ ਅਤੇ ਮੁਆਫ਼ੀ ਦੀ ਅਰਦਾਸ ਕਰਨਗੇ।

ਜਿਕਰਯੋਗ ਹੈ ਕਿ 24 ਜੁਲਾਈ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ‘ਚ ਪੰਜਾਬ ਭਾਸ਼ਾ ਵਿਭਾਗ ਵੱਲੋਂ ਕਰਵਾਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮ ਦੌਰਾਨ, ਕੁਝ ਲੋਕਾਂ ਵੱਲੋਂ ਸਟੇਜ ‘ਤੇ ਪੇਸ਼ਕਾਰੀ ਕਰਦੇ ਹੋਏ ਪੰਜਾਬੀ ਗਾਇਕ ਬੀਰ ਸਿੰਘ ਦੇ ਗੀਤ ‘ਤੇ ਨੱਚਣ ਅਤੇ ਠੁਮਕੇ ਲਗਾਉਣ ਦੀਆਂ ਵੀਡੀਓਜ਼ ਵਾਇਰਲ ਹੋਈਆਂ ਸਨ। ਇਨ੍ਹਾਂ ਗਤੀਵਿਧੀਆਂ ਨੂੰ ਸਿੱਖ ਪਰੰਪਰਾ ਦੇ ਵਿਰੁੱਧ ਕਿਹਾ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ‘ਤੇ ਗੰਭੀਰ ਇਤਰਾਜ਼ ਪ੍ਰਗਟ ਕੀਤਾ ਸੀ।

Read More: ਵੱਡੀ ਖ਼ਬਰ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਬਾਬਾ ਟੇਕ ਸਿੰਘ ਧਨੌਲਾ ਤਨਖ਼ਾਹੀਆ ਕਰਾਰ

Scroll to Top