ਕਰਜ਼ਾ ਮੁਆਫ਼

ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਵਿਭਾਗ ‘ਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ

ਚੰਡੀਗੜ੍ਹ, 07 ਅਗਸਤ 2025: ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ‘ਚ ਤਿੰਨ ਨਵੇਂ ਭਰਤੀ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।
ਇਨ੍ਹਾਂ ਨਵੇਂ ਭਰਤੀ ਕੀਤੇ ਮੁਲਾਜ਼ਮਾਂ ‘ਚ ਵਾਰਡਰ ਰੈਂਕ ਦੇ ਦੋ ਕਰਮਚਾਰੀ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ ਜੋ ਤਰਸ ਦੇ ਆਧਾਰ ‘ਤੇ ਭਰਤੀ ਕੀਤਾ ਹੈ। ਇਹ ਨਿਯੁਕਤੀਆਂ ਵਿਭਾਗ ਦੇ ਕੰਮਕਾਜ ਨੂੰ ਹੋਰ ਕੁਸ਼ਲ ਅਤੇ ਮਜ਼ਬੂਤ ਬਣਾਉਣ ‘ਚ ਮੱਦਦ ਕਰਨਗੀਆਂ।

ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਵੱਲੋਂ ਇਹ ਭਰਤੀਆਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਸਟਾਫਿੰਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਪ੍ਰਸ਼ਾਸਕੀ ਕੁਸ਼ਲਤਾ ‘ਚ ਸੁਧਾਰ ਕਰਨ ਲਈ ਚੱਲ ਰਹੀਆਂ ਪਹਿਲਕਦਮੀਆਂ ਦਾ ਹਿੱਸਾ ਹਨ।

ਜੇਲ੍ਹ ਮੰਤਰੀ ਨੇ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨਾਲ ਗੱਲਬਾਤ ਕਰਦੇ ਹੋਏ, ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕੈਦੀਆਂ ਲਈ ਵਿਦਿਅਕ, ਹੁਨਰ ਵਿਕਾਸ ਅਤੇ ਭਲਾਈ ਪ੍ਰੋਗਰਾਮਾਂ ਨੂੰ ਹੋਰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ।

Read More: ਜੇਲ੍ਹ ਵਿਭਾਗ ‘ਚ 500 ਨਵੀਆਂ ਭਰਤੀਆਂ ਨੂੰ ਮਨਜੂਰੀ, ਜਾਣੋ ਪੰਜਾਬ ਕੈਬਨਿਟ ਦੇ ਅਹਿਮ ਫੈਸਲੇ

Scroll to Top