Punjab news

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਹਲਕਾ ਮੇਰਾ ਪਰਿਵਾਰ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਚੰਡੀਗੜ੍ਹ/ਖੰਨਾ, 07 ਅਗਸਤ 2025: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਰੈਸਟ ਹਾਊਸ, ਭੱਟੀਆਂ ਵਿਖੇ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ‘ਮੇਰਾ ਹਲਕਾ ਮੇਰਾ ਪਰਿਵਾਰ’ ਪ੍ਰੋਗਰਾਮ ਤਹਿਤ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਵੀ ਕਰਵਾਇਆ।

ਇਸ ਦੌਰਾਨ ਉਨ੍ਹਾਂ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੀ.ਐਸ.ਪੀ.ਸੀ.ਐਲ., ਮੰਡੀ ਬੋਰਡ, ਪੁਲਿਸ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਜਲੀ, ਪਾਣੀ, ਸੀਵਰੇਜ, ਸੜਕਾਂ, ਕਬਜ਼ਿਆਂ, ਸਟਰੀਟ ਲਾਈਟਾਂ ਆਦਿ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਦਫ਼ਤਰਾਂ ‘ਚ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਲੋਕ ਮਿਲਣੀ ‘ਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ‘ਚੋਂ ਬਹੁਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ।

ਕੈਬਨਿਟ ਮੰਤਰੀ-ਲੋਕ ਮਿਲਣੀ ਦੌਰਾਨ ਆਏ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕੇ ‘ਚ ਅਜਿਹੇ ਯਤਨ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾ ਸਕਣ।

Read More: ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਵਿਭਾਗ ‘ਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ

ਵਿਦੇਸ਼

Scroll to Top