ਕੇਂਦਰੀ ਕੈਬਨਿਟ

ਕੇਂਦਰੀ ਕੈਬਨਿਟ ਵੱਲੋਂ 18,541 ਕਰੋੜ ਰੁਪਏ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ

ਦੇਸ਼, 12 ਅਗਸਤ 2025: Union Cabinet decisions: ਮੰਗਲਵਾਰ ਨੂੰ ਕੇਂਦਰੀ ਕੈਬਨਿਟ ਦੀ ਬੈਠਕ ‘ਚ ਤਿੰਨ ਵੱਡੇ ਫੈਸਲੇ ਲਏ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਬੈਠਕ ‘ਚ 18,541 ਕਰੋੜ ਰੁਪਏ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ। ਕੇਂਦਰੀ ਕੈਬਨਿਟ ਨੇ ਦੇਸ਼ ‘ਚ ਚਾਰ ਨਵੇਂ ਸੈਮੀਕੰਡਕਟਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ‘ਤੇ ਲਗਭਗ 4,594 ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰੋਜੈਕਟ ਉੜੀਸਾ, ਪੰਜਾਬ ਅਤੇ ਆਂਧਰਾ ਪ੍ਰਦੇਸ਼ ‘ਚ ਸ਼ੁਰੂ ਹੋਣਗੇ।

ਕੈਬਨਿਟ ਨੇ ਲਖਨਊ ਮੈਟਰੋ ਸੰਬੰਧੀ ਦੂਜਾ ਵੱਡਾ ਫੈਸਲਾ ਲਿਆ ਹੈ। ਕੇਂਦਰੀ ਕੈਬਨਿਟ ਨੇ 5,801 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲਖਨਊ ਮੈਟਰੋ ਦੇ ਫੇਜ਼ ਵਨ ਬੀ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ 8,146 ਕਰੋੜ ਰੁਪਏ ਦੀ ਲਾਗਤ ਵਾਲੇ ਕਲੀਨ ਗ੍ਰੋਥ: ਟਾਟੋ-II ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ 700 ਮੈਗਾਵਾਟ ਬਿਜਲੀ ਪੈਦਾ ਕਰੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਗਲਵਾਰ ਨੂੰ ਕੇਂਦਰੀ ਕੈਬਨਿਟ ‘ਚ ਲਏ ਇਨ੍ਹਾਂ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।

Read More: ਕੇਂਦਰੀ ਕੈਬਨਿਟ ਵੱਲੋਂ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ ਨੂੰ 2000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮਨਜੂਰੀ

Scroll to Top