ਰਾਮਾਨੰਦ ਚੌਕ

ਪੰਜਾਬ SC ਕਮਿਸ਼ਨ ਨੇ ਜਲੰਧਰ ਦੇ ਰਾਮਾਨੰਦ ਚੌਕ ‘ਚੋਂ ਬੋਰਡ ਪੁੱਟਣ ਸਬੰਧੀ ਮਾਮਲੇ ‘ਚ ਲਿਆ ਨੋਟਿਸ

ਚੰਡੀਗੜ੍ਹ, 12 ਅਗਸਤ 2025: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਕ ਮਾਮਲੇ ‘ਚ ਸੂ ਮੋਟੋ ਨੋਟਿਸ ਲਿਆ ਹੈ ਅਤੇ ਸੰਤ ਰਾਮਾਨੰਦ ਚੌਕ, ਜਲੰਧਰ ਤੋਂ ਬੋਰਡ ਹਟਾਉਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ, ਜਲੰਧਰ ਤੋਂ ਰਿਪੋਰਟ ਮੰਗੀ ਹੈ।

ਇਸ ਸਬੰਧ ‘ਚ ਜਾਣਕਾਰੀ ਦਿੰਦੇ ਹੋਏ ਕਮਿਸ਼ਨ ਦੇ ਬੁਲਾਰੇ ਨੇ ਕਿਹਾ ਕਿ ਇੱਕ ਅਖਬਾਰ ‘ਚ ਪ੍ਰਕਾਸ਼ਿਤ ਇੱਕ ਖ਼ਬਰ ਅਨੁਸਾਰ, “ਅਮਰ ਸ਼ਹੀਦ 108 ਰਾਮਾਨੰਦ ਚੌਕ ‘ਤੇ ਲਿਖੇ ‘ਜੈ ਗੁਰੂਦੇਵ, ਧੰਨ ਗੁਰੂਦੇਵ’ ਦੇ ਜੈਕਾਰੇ ਨੂੰ ਹਟਾ ਕੇ ਬੇਅਦਬੀ ਕੀਤੀ ਗਈ ਹੈ।” ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ-2004 ਦੀ ਧਾਰਾ 10(2)(h) ਦੇ ਤਹਿਤ ਖੁਦ ਨੋਟਿਸ ਜਾਰੀ ਕਰਕੇ ਜਾਂਚ ਕਰਨ ਦਾ ਫੈਸਲਾ ਕੀਤਾ ਹੈ।

ਬੁਲਾਰੇ ਨੇ ਕਿਹਾ ਕਿ ਇਸ ਮਾਮਲੇ ‘ਚ ਪੁਲਿਸ ਕਮਿਸ਼ਨਰ ਜਲੰਧਰ ਅਤੇ ਨਗਰ ਨਿਗਮ ਕਮਿਸ਼ਨਰ ਜਲੰਧਰ ਨੂੰ 18 ਅਗਸਤ, 2025 ਤੱਕ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

Read More: ਭਾਰਤ ਪਹੁੰਚੇ ਪੰਜਾਬੀ ਗਾਇਕ ਕਰਨ ਔਜਲਾ, ਪੰਜਾਬ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼

Scroll to Top