ਯੁੱਧ ਨਸ਼ਿਆਂ ਵਿਰੁੱਧ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਮਾਰਚ ਤੋਂ ਹੁਣ ਤੱਕ 1059 ਕਿੱਲੋ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਅਗਸਤ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 1 ਮਾਰਚ 2025 ਤੋਂ ਹੁਣ ਤੱਕ 16,400 ਐਫ.ਆਈ.ਆਰ ਦਰਜ ਕਰਕੇ 25,646 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸਦੇ ਨਾਲ ਹੀ1,059 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ 1059 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ 366 ਕਿੱਲੋ ਅਫੀਮ, 215 ਕੁਇੰਟਲ ਭੁੱਕੀ, 29 ਕਿੱਲੋ ਚਰਸ, 405 ਕਿੱਲੋ ਗਾਂਜਾ, 6 ਕਿੱਲੋ ਆਈਸ, 32.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.32 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਮੁੱਖ ਬੁਲਾਰੇ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵਿਸ਼ੇਸ਼ ਮੁਹਿੰਮਾਂ ਚਲਾ ਰਹੀ ਹੈ ਜਿਸ ਤਹਿਤ ਵਾਰਡਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ਿਆਂ ਦੇ ਸੇਵਨ ਵਿਰੁੱਧ ਸਹੁੰ ਚੁੱਕਣ ਅਤੇ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਲੋਕਾਂ ਦਾ ਸਮਰਥਨ ਕਰਨ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ‘ਚੋਂ ਨਸ਼ਿਆਂ ਦਾ ਸਰਾਪ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ।

Read More: ਪੰਜਾਬ ਪੁਲਿਸ ਵੱਲੋਂ ਦੇਸ਼ ਵਿਰੋਧੀ ਮਾਡਿਊਲ ਦਾ ਪਰਦਾਫਾਸ਼, ਹਥਿਆਰ ਬਰਾਮਦ

Scroll to Top