15 ਅਗਸਤ 2025: ਪੰਜਾਬ ਵਿੱਚ ਲਗਾਤਾਰ ਮੌਸਮ ਬਦਲ ਰਿਹਾ ਹੈ, ਕਦੇ ਧੁੱਪ ਤੇ ਕਦੇ ਮੀਂਹ ਪੀ ਰਿਹਾ ਹੈ| ਉਥੇ ਹੀ ਮੌਸਮ ਵਿਭਾਗ (weather department) ਨੇ ਅੱਜ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ (rain) ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਕੱਲ੍ਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਏ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ (amritsar) ਵਿੱਚੋਂ ਲੰਘਦੀ ਸਭਰਾਂ ਬ੍ਰਾਂਚ ਨਹਿਰ ਰਈਆ ਨੇੜੇ ਓਵਰਫਲੋਅ ਹੋ ਗਈ। ਇਸਦਾ ਪ੍ਰਭਾਵ ਤਿੰਨ ਪਿੰਡਾਂ ਵਿੱਚ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜਿੱਥੋਂ ਪਾਣੀ ਓਵਰਫਲੋਅ ਹੋ ਕੇ ਪਿੰਡਾਂ ਦੇ ਖੇਤਾਂ ਤੱਕ ਪਹੁੰਚਿਆ ਸੀ, ਉਸ ਹਿੱਸੇ ਨੂੰ ਦੇਰ ਰਾਤ ਕੱਢ ਦਿੱਤਾ ਗਿਆ। ਡੀਸੀ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਥਾਨਕ ਲੋਕਾਂ ਦੀ ਮਦਦ ਨਾਲ ਪ੍ਰਸ਼ਾਸਨ ਦੀ ਟੀਮ ਇਸ ਮੁਸ਼ਕਲ ਕੰਮ ਨੂੰ ਕਰਨ ਵਿੱਚ ਸਫਲ ਰਹੀ।
Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈਂ ਇਲਾਕਿਆਂ ‘ਚ ਮੀਂਹ ਦਾ ਰੈੱਡ ਅਲਰਟ ਜਾਰੀ